ਭਲਕੇ ਕਸ਼ਮੀਰ ਜਾਣਗੇ ਫ਼ੌਜ ਮੁਖੀ, ਹਮਲੇ ਵਾਲੀ ਥਾਂ ਦਾ ਕਰਨਗੇ ਦੌਰਾ

Thursday, Apr 24, 2025 - 06:13 PM (IST)

ਭਲਕੇ ਕਸ਼ਮੀਰ ਜਾਣਗੇ ਫ਼ੌਜ ਮੁਖੀ, ਹਮਲੇ ਵਾਲੀ ਥਾਂ ਦਾ ਕਰਨਗੇ ਦੌਰਾ

ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ 22 ਅਪ੍ਰੈਲ ਨੂੰ ਅੱਤਵਾਦੀਆਂ ਵਲੋਂ 28 ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਘਟਨਾ ਮਗਰੋਂ ਭਾਰਤ ਦੇ ਫ਼ੌਜ ਮੁਖੀ ਜਨਰਲ ਉਪੇਂਦਰ ਦ੍ਰਿਵੇਦੀ ਭਲਕੇ ਕਸ਼ਮੀਰ ਦਾ ਦੌਰਾ ਕਰਨਗੇ। ਉਸ ਥਾਂ ਦਾ ਦੌਰਾ ਕਰਨਗੇ, ਜਿੱਥੇ ਅੱਤਵਾਦੀਆਂ ਨੇ ਬੇਕਸੂਰ ਲੋਕਾਂ ਨੂੰ ਗੋਲੀਆਂ ਮਾਰੀਆਂ। ਦ੍ਰਿਵੇਦੀ ਭਲਕੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਸ਼੍ਰੀਨਗਰ, ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਇੱਥੇ ਉੱਚ ਕਮਾਂਡਰ ਉਨ੍ਹਾਂ ਨੂੰ ਘਾਟੀ ਵਿਚ ਅਤੇ ਕੰਟਰੋਲ ਰੇਖਾ 'ਤੇ ਫ਼ੌਜ ਵਲੋਂ ਚੁੱਕੇ ਗਏ ਅੱਤਵਾਦ ਵਿਰੋਧੀ ਉਪਾਵਾਂ ਬਾਰੇ ਜਾਣਕਾਰੀ ਦੇਣਗੇ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਗੁੱਸਾ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਅੱਜ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੌਰਾਨ ਕਾਂਗਰਸ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਤੇ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨੀ ਚਾਹੀਦੀ ਹੈ। ਹਾਲਾਂਕਿ ਇਹ ਮੀਟਿੰਗ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਹੋਵੇਗੀ। 

 


author

Tanu

Content Editor

Related News