ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਫ਼ੌਜ ਨੇ ਬਾਰਾਮੂਲਾ ’ਚ ਲਗਾਇਆ ਜਾਗਰੂਕਤਾ ਕੈਂਪ
Friday, May 14, 2021 - 01:35 PM (IST)
ਸ਼੍ਰੀਨਗਰ— ਭਾਰਤੀ ਫ਼ੌਜ ਨੇ ਕਸ਼ਮੀਰ ਦੇ ਲੋਕਾਂ ਨੂੰ ਕੋਰੋਨਾ ਲਾਗ ਦੀ ਬੀਮਾਰੀ ਦੇ ਪ੍ਰਤੀ ਜਾਗਰੂਕ ਕਰਨ ਲਈ ਬਾਰਾਮੂਲਾ ’ਚ ਇਕ ਜਾਗਰੂਕਤਾ ਕੈਂਪ ਲਗਾਇਆ। ਉਨ੍ਹਾਂ ਨੇ ਲੋਕਾਂ ਨੂੰ ਕੋਵਿਡ-19 ਦੇ ਲੱਛਣਾਂ ਅਤੇ ਉਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕਤਾ ਕੀਤਾ। ਪ੍ਰੋਗਰਾਮ ਦੌਰਾਨ ਫ਼ੌਜ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੇ ਲੋਕਾਂ ਨੂੰ ਕੋਵਿਡ ਦੇ ਆਮ ਲੱਛਣਾਂ ਬਾਰੇ ਦੱਸਿਆ।
ਇਹ ਵੀ ਪੜ੍ਹੋ: ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ
ਡਾਕਟਰ ਸਿਮਰਤ ਰਾਜਦੀਪ ਸਿੰਘ ਨੇ ਲੋਕਾਂ ਨੂੰ ਕੋਵਿਡ-19 ਦੇ ਟੀਕੇ ਬਾਰੇ ਵੀ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਟੀਕੇ ਨਾਲ ਕੋਵਿਡ ਦੀ ਖ਼ਤਰਨਾਕ ਇਨਫੈਕਸ਼ਨ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਥਾਨਕ ਨਾਗਰਿਕ ਗੁਲਾਮ ਮੁਹੰਮਦ ਕੰਡੀ ਪਿੰਡ ਦੇ ਵਾਸੀ ਨੇ ਆਰਮੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਅਜਿਹੇ ਪ੍ਰੋਗਰਾਮ ਆਯੋਜਿਤ ਹੋਣਗੇ। ਇਸ ਦੌਰਾਨ 19 ਪਿੰਡ ਦੇ ਲੋਕਾਂ ਨੇ ਪ੍ਰੋਗਰਾਮ ’ਚ ਹਿੱਸਾ ਲਿਆ। ਉਥੇ ਹੀ ਪ੍ਰੋਗਰਾਮ ’ਚ ਐੱਸ. ਓ. ਪੀ. ਦਾ ਪਾਲਣ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?