LoC ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅੱਤਵਾਦੀ ਢੇਰ

Monday, Sep 09, 2024 - 10:27 AM (IST)

LoC ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅੱਤਵਾਦੀ ਢੇਰ

ਜੰਮੂ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (LoC) ਨੇੜੇ ਫ਼ੌਜ ਦੇ ਚੌਕਸ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਅੱਤਵਾਦੀ ਭਾਰੀ ਹਥਿਆਰਾਂ ਨਾਲ ਲੈਸ ਸਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਨੌਸ਼ਹਿਰਾ ਦੇ ਲਾਮ ਸੈਕਟਰ ਵਿਚ ਜਵਾਨਾਂ ਨੂੰ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੇ ਇਕ ਸਮੂਹ ਦੀ ਹਰਕਤ ਦਾ ਪਤਾ ਲੱਗਿਆ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।

ਫ਼ੌਜ ਦੀ ਜੰਮੂ ਸਥਿਤ ਵ੍ਹਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਸੰਭਾਵਿਤ ਘੁਸਪੈਠ ਦੀ ਕੋਸ਼ਿਸ਼ ਬਾਰੇ ਖ਼ੁਫੀਆ ਏਜੰਸੀਆਂ ਅਤੇ ਪੁਲਸ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ 8 ਅਤੇ 9 ਸਤੰਬਰ ਦੀ ਦਰਮਿਆਨੀ ਰਾਤ ਨੂੰ ਲਾਮ 'ਚ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਦੋ ਅੱਤਵਾਦੀਆਂ ਨੂੰ ਮਾਰ ਡਿਗਾਇਆ ਗਿਆ ਅਤੇ ਦੋ ਏ. ਕੇ.47 ਅਤੇ ਇਕ ਪਿਸਤੌਲ ਸਮੇਤ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਜਾਰੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਮਗਰੋਂ ਫ਼ੌਜ ਦੇ ਜਵਾਨਾਂ ਨੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਅਤੇ ਪੂਰੀ ਰਾਤ ਸਖ਼ਤ ਨਿਗਰਾਨੀ ਕੀਤੀ ਅਤੇ ਸਵੇਰ ਹੁੰਦੇ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।


author

Tanu

Content Editor

Related News