ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ, ਇਕ ਅੱਤਵਾਦੀ ਢੇਰ

Sunday, Aug 06, 2023 - 03:47 PM (IST)

ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ, ਇਕ ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਫ਼ੌਜ ਨੇ ਐਤਵਾਰ ਨੂੰ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਇਕ ਕੋਸ਼ਿਸ਼ ਅਸਫ਼ਲ ਕਰ ਦਿੱਤੀ ਅਤੇ ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਦਿਲਚਸਪ ਹੈ ਕਸ਼ਮੀਰ ਦੇ ਪੁਨਰ ਜਨਮ ਦੀ ਕਹਾਣੀ, ਜਾਣੋ ਇਤਿਹਾਸ ਤੋਂ ਹੁਣ ਤੱਕ ਦੀ ਯਾਤਰਾ

ਪੁਲਸ ਨੇ ਇਕ ਟਵੀਟ 'ਚ ਦੱਸਿਆ,''ਫ਼ੌਜ ਅਤੇ ਕੁਪਵਾੜਾ ਪੁਲਸ ਨੇ ਇਕ ਸਾਂਝੀ ਮੁਹਿੰਮ 'ਚ ਤੰਗਧਾਰ ਸੈਕਟਰ ਦੇ ਅਮਰੋਹੀ ਇਲਾਕੇ 'ਚ ਕੰਟਰੋਲ ਰੇਖਾ 'ਤੇ ਇਕ ਅੱਤਵਾਦੀ ਨੂੰ ਮਾਰ ਕੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ। ਅੱਤਵਾਦੀ ਕੋਲੋਂ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸੰਬੰਧ 'ਚ ਪੂਰੀ ਜਾਣਕਾਰੀ ਦਿੱਤੀ ਜਾਵੇਗੀ।'' ਉਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News