ਅਰੁਣਾਚਲ ਪ੍ਰਦੇਸ਼ ''ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਪਾਇਲਟ ਦੀ ਮੌਤ

Wednesday, Oct 05, 2022 - 02:00 PM (IST)

ਅਰੁਣਾਚਲ ਪ੍ਰਦੇਸ਼ ''ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਪਾਇਲਟ ਦੀ ਮੌਤ

ਤਵਾਂਗ (ਭਾਸ਼ਾ)- ਚੀਨ ਨਾਲ ਲੱਗਦੀ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਭਾਰਤੀ ਫ਼ੌਜ ਦਾ ਇਕ ਚੀਤਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ 'ਚ ਸਵਾਰ 2 ਪਾਇਲਟਾਂ 'ਚੋਂ ਇਕ ਦੀ ਮੌਤ ਹੋ ਗਈ। ਰੱਖਿਆ ਬੁਲਾਰੇ ਕਰਨਲ ਏ.ਐੱਸ. ਵਾਲੀਆ ਨੇ ਕਿਹਾ ਕਿ ਇਹ ਘਟਨਾ ਸਵੇਰੇ ਕਰੀਬ 10 ਵਜੇ ਇਕ ਮੋਹਰੀ ਖੇਤਰ 'ਚ ਨਿਯਮਿਤ ਉਡਾਣ ਦੌਰਾਨ ਵਾਪਰੀ।

ਇਹ ਵੀ ਪੜ੍ਹੋ : ਉੱਤਰਾਖੰਡ 'ਚ ਬਾਰਾਤੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 25 ਲੋਕਾਂ ਦੀ ਮੌਤ

ਉਨ੍ਹਾਂ ਦੱਸਿਆ ਕਿ ਜਹਾਜ਼ 'ਚ ਸਵਾਰ 2 ਪਾਇਲਟਾਂ ਨੂੰ ਨਜ਼ਦੀਕੀ ਫ਼ੌਜ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਇਕ ਪਾਇਲਟ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਕਰਨਲ ਵਾਲੀਆ ਨੇ ਕਿਹਾ ਕਿ ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀਆਂ 'ਚੋਂ 10 ਦੀ ਮੌਤ


author

DIsha

Content Editor

Related News