ਜੰਮੂ-ਕਸ਼ਮੀਰ ਦੇ ਰਾਮਬਨ ''ਚ ਫੌਜ ਦੇ ਜਵਾਨ ਨੇ ਕੀਤੀ ਆਤਮ ਹੱਤਿਆ

Tuesday, Nov 30, 2021 - 11:21 PM (IST)

ਜੰਮੂ-ਕਸ਼ਮੀਰ ਦੇ ਰਾਮਬਨ ''ਚ ਫੌਜ ਦੇ ਜਵਾਨ ਨੇ ਕੀਤੀ ਆਤਮ ਹੱਤਿਆ

ਬਨਿਹਾਲ/ਜੰਮੂ - ਜੰਮੂ-ਕਸ਼ਮੀਰ ਵਿੱਚ ਰਾਮਬਨ ਜ਼ਿਲ੍ਹੇ ਦੇ ਬਨਿਹਾਲ ਇਲਾਕੇ ਵਿੱਚ ਮੰਗਲਵਾਰ ਨੂੰ ਫੌਜ ਦੇ ਜਵਾਨ ਨੇ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਚਮਲਵਾਸ ਦੇ ਕੈਂਪ ਵਿੱਚ ਚੌਕੀਦਾਰ ਡਿਊਟੀ 'ਤੇ ਤਾਇਨਾਤ ਸਿਪਾਹੀ ਤੇਜਪਾਲ ਸਿੰਘ ਨੇ ਮੰਗਲਵਾਰ ਦੁਪਹਿਰ ਨੂੰ ਖੁਦ ਨੂੰ ਗੋਲੀ ਮਾਰ ਲਈ।  ਸਿੰਘ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਅਤੇ ਹੋਰ ਰਸਮੀ ਕਾਰਵਾਈਆਂ ਪੂਰੀ ਕਰਨ ਤੋਂ ਬਾਅਦ ਸਿੰਘ ਦੀ ਲਾਸ਼ ਉਸ ਦੀ ਇਕਾਈ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੰਘ ਨੇ ਅਜਿਹਾ ਕਦਮ ਕਿਉਂ ਚੁੱਕਿਆ, ਤੱਤਕਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਓ.ਪੀ. ਧਨਖੜ ਨੇ ਦਿੱਤੇ ਸੰਕੇਤ, ਕਿਸਾਨਾਂ 'ਤੇ ਦਰਜ ਮੁਕੱਦਮੇ ਛੇਤੀ ਵਾਪਸ ਲਵੇਗੀ ਸਰਕਾਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
 


author

Inder Prajapati

Content Editor

Related News