ਪਾਕਿਸਤਾਨ ਦੀ ਨਾਪਾਕ ਹਰਕਤ: LOC ''ਤੇ ਮੁੜ ਜੰਗਬੰਦੀ ਦੀ ਉਲੰਘਣਾ, ਫ਼ੌਜ ਦਾ ਅਧਿਕਾਰੀ ਸ਼ਹੀਦ

Wednesday, Sep 02, 2020 - 10:51 AM (IST)

ਜੰਮੂ (ਭਾਸ਼ਾ)— ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਨੇੜੇ ਬੁੱਧਵਾਰ ਯਾਨੀ ਕਿ ਅੱਜ ਫਿਰ ਪਾਕਿਸਤਾਨੀ ਫ਼ੌਜੀਆਂ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨੀ ਫ਼ੌਜੀਆਂ ਵਲੋਂ ਕੀਤੀ ਗਈ ਗੋਲੀਬਾਰੀ 'ਚ ਫ਼ੌਜ ਦਾ ਇਕ ਜੂਨੀਅਰ ਕਮਿਸ਼ਨਡ ਅਧਿਕਾਰੀ (ਜੇ. ਸੀ. ਓ.) ਸ਼ਹੀਦ ਹੋ ਗਿਆ। ਰੱਖਿਆ ਸੂਤਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਓਧਰ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ, ਪੀ. ਆਰ. ਓ. (ਰੱਖਿਆ) ਜੰਮੂ ਨੇ ਜੇ. ਸੀ. ਓ. ਦੇ ਸ਼ਹੀਦ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਘਟਨਾ ਰਾਜੌਰੀ ਦੇ ਕੇਰੀ ਸੈਕਟਰ ਵਿਚ ਹੋਈ। 

ਰੱਖਿਆ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਨੇ ਕੇਰੀ ਸੈਕਟਰ 'ਚ ਮੋਹਰੀ ਚੌਕੀਆਂ 'ਤੇ ਗੋਲੀਬਾਰੀ ਕਰ ਕੇ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਹੈ। ਭਾਰਤੀ ਫ਼ੌਜ ਨੇ ਇਸ ਦਾ ਮੂੰਹ ਤੋੜ ਜਵਾਹ ਦਿੱਤਾ। ਅਧਿਕਾਰਤ ਸੂਤਰਾਂ ਮੁਤਾਬਕ ਨਾਇਬ ਸੂਬੇਦਾਰ ਰੈਂਕ ਦੇ ਅਧਿਕਾਰੀ ਕੇਰੀ ਸੈਕਟਰ ਵਿਚ ਅੱਗੇ ਦੇ ਸਥਾਨ 'ਤੇ ਤਾਇਨਾਤ ਸਨ ਅਤੇ ਪਾਕਿਸਤਾਨ ਦੀ ਗੋਲੀਬਾਰੀ ਵਿਚ ਜੇ. ਸੀ. ਓ. ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੇ ਬਾਅਦ 'ਚ ਦਮ ਤੋੜ ਦਿੱਤਾ। ਜਵਾਬੀ ਕਾਰਵਾਈ ਵਿਚ ਪਾਕਿਸਤਾਨ ਦੇ ਫ਼ੌਜੀਆਂ ਵੀ ਜ਼ਖਮੀ ਹੋਏ ਹਨ ਪਰ ਇਸ ਦੀ ਸਟੀਕ ਜਾਣਕਾਰੀ ਅਜੇ ਨਹੀਂ ਮਿਲ ਸਕੀ ਹੈ। 

ਦੱਸ ਦੇਈਏ ਕਿ ਪਿਛਲੇ 4 ਦਿਨਾਂ ਵਿਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਰਾਜੌਰੀ ਜ਼ਿਲ੍ਹੇ ਵਿਚ ਨੌਸ਼ਹਿਰਾ ਸੈਕਟਰ 'ਚ 30 ਅਗਸਤ ਨੂੰ ਵੀ ਪਾਕਿਸਤਾਨੀ ਗੋਲੀਬਾਰੀ ਵਿਚ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ ਸਨ। ਉਹ ਪੰਜਾਬ ਦੇ ਗੋਵਿੰਦਵਾਲ ਸਾਹਿਬ ਦੇ ਰਹਿਣ ਵਾਲੇ ਸਨ। ਪਾਕਿਸਤਾਨ ਵਲੋਂ ਕੰਟਰੋਲ ਰੇਖਾ 'ਤੇ ਪੁੰਛ ਅਤੇ ਰਾਜੌਰੀ ਸੈਕਟਰ ਵਿਚ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ 'ਚ ਬੀਤੇ ਤਿੰਨ ਮਹੀਨਿਆਂ 'ਚ 9 ਫ਼ੌਜੀਆਂ ਜਵਾਨ ਸ਼ਹੀਦ ਹੋ ਚੁੱਕੇ ਹਨ। ਪਾਕਿਸਤਾਨ ਨੇ ਇਸ ਸਾਲ ਹੁਣ ਤੱਕ ਜੰਮੂ ਅਤੇ ਕਸ਼ਮੀਰ ਬਾਰਡਰ 'ਤੇ 3,000 ਤੋਂ ਵਧੇਰੇ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ।


Tanu

Content Editor

Related News