ਪਾਕਿਸਤਾਨੀ ਡਰੋਨ ਦੀ ਘੁਸਪੈਠ, ਭਾਰਤੀ ਫ਼ੌਜ ਦੇ ਜਵਾਨਾਂ ਨੇ ਗੋਲੀਬਾਰੀ ਕਰ ਭੇਜਿਆ ਵਾਪਸ

Monday, Feb 12, 2024 - 10:44 AM (IST)

ਪਾਕਿਸਤਾਨੀ ਡਰੋਨ ਦੀ ਘੁਸਪੈਠ, ਭਾਰਤੀ ਫ਼ੌਜ ਦੇ ਜਵਾਨਾਂ ਨੇ ਗੋਲੀਬਾਰੀ ਕਰ ਭੇਜਿਆ ਵਾਪਸ

ਜੰਮੂ- ਫੌਜ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (LoC) ਨੇੜੇ ਇਕ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਸੋਮਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਐਤਵਾਰ ਦੇਰ ਰਾਤ ਭਾਰਤੀ ਖੇਤਰ ਵਿਚ ਕੁਝ ਦੇਰ ਮੰਡਰਾਉਣ ਮਗਰੋਂ ਪਾਕਿਸਤਾਨ ਵੱਲ ਪਰਤ ਗਿਆ।

ਅਧਿਕਾਰੀਆਂ ਨੇ ਕਿਹਾ ਕਿ ਮੇਂਢਰ ਦੇ ਮਨਕੋਟ ਇਲਾਕੇ ਵਿਚ ਦੁਸ਼ਮਣ ਦੇ ਡਰੋਨ ਦੀ ਗਤੀਵਿਧੀ ਵੇਖੀ ਗਈ, ਜਿਸ ਤੋਂ ਬਾਅਦ ਕੰਟਰੋਲ ਰੇਖਾ 'ਤੇ ਤਾਇਨਾਤ ਫ਼ੌਜੀਆਂ ਨੇ ਉਸ ਨੂੰ ਡਿਗਾਉਣ ਲਈ ਉਸ 'ਤੇ 3 ਗੋਲੀਆਂ ਚਲਾਈਆਂ। ਅਧਿਕਾਰੀਆਂ ਮੁਤਾਬਕ ਭਾਰਤੀ ਫ਼ੌਜੀਆਂ ਦੀ ਗੋਲੀਬਾਰੀ ਮਗਰੋਂ ਡਰੋਨ ਪਾਕਿਸਤਾਨ ਵੱਲ ਪਰਤ ਗਿਆ। ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਜੰਮੂ-ਕਸ਼ਮੀਰ ਪੁਲਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਨੂੰ ਡਿਗਾਉਣ ਲਈ ਭੇਜੇ ਜਾਣ ਵਾਲੇ ਡਰੋਨ ਬਾਰੇ ਸੂਚਨਾ ਦੇਣ ਵਾਲਿਆਂ ਨੂੰ 3 ਲੱਖ ਰੁਪਏ ਦੀ ਨਕਦੀ ਇਨਾਮ ਦੇਣ ਦਾ ਹਾਲ ਹੀ ਵਿਚ ਐਲਾਨ ਕੀਤਾ ਹੈ।


author

Tanu

Content Editor

Related News