ਵੱਡੀ ਖ਼ਬਰ ; ਆਰਮੀ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਦਿੱਲੀ ਪੁਲਸ ਨੂੰ ਪੈ ਗਈਆਂ ਭਾਜੜਾਂ
Monday, Feb 23, 2026 - 10:34 AM (IST)
ਨਵੀਂ ਦਿੱਲੀ- ਦਿੱਲੀ ਛਾਉਣੀ ਸਥਿਤ ਆਰਮੀ ਪਬਲਿਕ ਸਕੂਲ ਨੂੰ ਸੋਮਵਾਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਕੰਪਲੈਕਸ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦਿੱਲੀ ਫਾਇਰ ਬ੍ਰਿਗੇਡ ਸੇਵਾ (ਡੀਐੱਫਐੱਸ) ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਕੂਲ ਪ੍ਰਸ਼ਾਸਨ ਨੇ ਸਵੇਰੇ ਅਧਿਕਾਰੀਆਂ ਨੂੰ ਮੇਲ ਦੀ ਸੂਚਨਾ ਦਿੱਤੀ। ਮੇਲ 'ਚ ਚਿਤਾਵਨੀ ਦਿੱਤੀ ਗਈ ਸੀ ਕਿ ਕੰਪਲੈਕਸ 'ਚ ਵਿਸਫੋਟਕ ਉਪਕਰਣ ਰੱਖੇ ਗਏ ਹਨ।
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਅਸੀਂ ਈ-ਮੇਲ ਦੇ ਸਰੋਤ ਦੀ ਜਾਂਚ ਕਰ ਰਹੇ ਹਾਂ ਅਤੇ ਫਿਲਹਾਲ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਚੌਕਸੀ ਵਜੋਂ ਸਕੂਲ ਕੰਪਲੈਕਸ ਨੂੰ ਖਾਲੀ ਕਰਵਾਉਣ ਤੋਂ ਬਾਅਦ ਉੱਥੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ।'' ਉਨ੍ਹਾਂ ਅੱਗੇ ਦੱਸਿਆ ਕੀ ਈ-ਮੇਲ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸ ਨੂੰ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਸ, ਬੰਬ ਨਿਰੋਧਕ ਦਸਤੇ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਮੌਜੂਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
