"Pok ''ਤੇ ਕਾਰਵਾਈ ਲਈ ਸੈਨਾ ਤਿਆਰ, ਸਰਕਾਰ ਦੇ ਹੁਕਮਾਂ ਦੀ ਉਡੀਕ", ਉੱਤਰੀ ਫੌਜ ਦੇ ਕਮਾਂਡਰ ਦਾ ਵੱਡਾ ਬਿਆਨ

11/22/2022 10:47:41 PM

ਨੈਸ਼ਨਲ ਡੈਸਕ : ਉੱਤਰੀ ਸੈਨਾ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਮੰਗਲਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ਏ. ਐੱਨ.ਆਈ. ਮੁਤਾਬਕ, ਮੀਡੀਆ ਨੂੰ ਦਿੱਤੇ ਇਕ ਬਿਆਨ ਵਿਚ, ਉਨ੍ਹਾਂ ਕਿਹਾ ਕਿ ਫ਼ੌਜ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਵਾਪਸ ਲੈਣ ਲਈ ਤਿਆਰ ਹੈ, ਬੱਸ ਸਰਕਾਰ ਦੇ ਹੁਕਮਾਂ ਦੀ ਉਡੀਕ ਹੈ। ਪੀਓਕੇ ਨੂੰ ਵਾਪਸ ਲੈਣ ਦੇ ਰੱਖਿਆ ਮੰਤਰੀ ਦੇ ਬਿਆਨ 'ਤੇ, ਕਮਾਂਡਰ ਲੈਫਟੀਨੈਂਟ ਜਨਰਲ ਨੇ ਕਿਹਾ ਕਿ ਜਿੱਥੋਂ ਤਕ ਭਾਰਤੀ ਫ਼ੌਜ ਦਾ ਸਬੰਧ ਹੈ, ਉਹ ਭਾਰਤ ਸਰਕਾਰ ਦੁਆਰਾ ਦਿੱਤੇ ਗਏ ਕਿਸੇ ਵੀ ਹੁਕਮ ਦੀ ਪਾਲਣਾ ਕਰਨਗੇ। ਜਦੋਂ ਵੀ ਅਜਿਹੇ ਹੁਕਮ ਦਿੱਤੇ ਜਾਣਗੇ, ਅਸੀਂ ਇਸ ਲਈ ਹਮੇਸ਼ਾ ਤਿਆਰ ਰਹਾਂਗੇ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 27 ਅਕਤੂਬਰ ਨੂੰ ਜੰਮੂ-ਕਸ਼ਮੀਰ 'ਚ ਇਨਫੈਂਟਰੀ ਦਿਵਸ ਮੌਕੇ ਕਰਵਾਏ ਪ੍ਰੋਗਰਾਮ 'ਚ ਪਾਕਿਸਤਾਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਆਪਣੇ ਕਬਜ਼ੇ ਵਾਲੇ ਕਸ਼ਮੀਰ 'ਚ ਲੋਕਾਂ 'ਤੇ ਜ਼ੁਲਮ ਕਰ ਰਿਹਾ ਹੈ ਅਤੇ ਪਾਕਿਸਤਾਨ ਨੂੰ ਇਸ ਦੀ ਸਜ਼ਾ ਭੁਗਤਣੀ ਪਵੇਗੀ।

ਇਹ ਖ਼ਬਰ ਵੀ ਪੜ੍ਹੋ - ਸ਼ਰਧਾ ਕਤਲਕਾਂਡ : ਆਫਤਾਬ ਦੇ ਘਰੋਂ ਮਿਲੇ ਮਹੱਤਵਪੂਰਨ ਸਬੂਤ, ਬਾਥਰੂਮ ਤੇ ਰਸੋਈ 'ਚੋਂ ਮਿਲੇ ਸੁਰਾਗ

300 ਅੱਤਵਾਦੀ ਸਰਹੱਦ ਪਾਰ ਤੋਂ ਘੁਸਪੈਠ ਲਈ ਤਿਆਰ

ਜਨਰਲ ਦਿਵੇਦੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ 82 ਵਿਦੇਸ਼ੀਆਂ ਸਮੇਤ ਅੱਤਵਾਦੀ ਸਰਗਰਮ ਹਨ। ਉਨ੍ਹਾਂ ਦੇ ਨਾਲ-ਨਾਲ 53 ਸਥਾਨਕ ਲੋਕ ਸ਼ਾਮਲ ਹਨ, ਪਰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਰੀਆਂ ਯੋਜਨਾਵਾਂ ਨੂੰ ਨਾਕਾਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਨਰਲ ਦਿਵੇਦੀ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਪੁੰਛ ਲਿੰਕ ਅੱਪ ਡੇਅ ਦੇ ਮੌਕੇ 'ਤੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਉਪਲੱਬਧ ਅੰਕੜੇ ਦੱਸਦੇ ਹਨ ਕਿ ਰਾਜੌਰੀ-ਪੁੰਛ ਪੱਟੀ ਸਮੇਤ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ 'ਚ 300 ਅੱਤਵਾਦੀ ਸਰਗਰਮ ਹਨ। ਇਨ੍ਹਾਂ ਵਿਚ 150 ਤੋਂ ਵੱਧ ਅਣਪਛਾਤੇ ਸੂਚੀਬੱਧ ਹਨ ਜਿਨ੍ਹਾਂ ਨੂੰ ਅਪਰਾਧਿਕ ਸਰਗਰਮੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਹੈ। ਫੌਜ ਵੱਲੋਂ ਸੁਰੱਖਿਆ ਬਲਾਂ 'ਤੇ ਹਮਲੇ ਸਬੰਧੀ ਸਾਰੀਆਂ ਯੋਜਨਾਵਾਂ ਨੂੰ ਰੋਕਣ ਅਤੇ ਨਾਕਾਮ ਕਰਨ ਲਈ ਸਬੰਧਤ ਏਜੰਸੀਆਂ ਨਾਲ ਤਾਲਮੇਲ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 160 ਅੱਤਵਾਦੀ ਸਰਹੱਦ ਪਾਰ ਵੱਖ-ਵੱਖ ਲਾਂਚ ਪੈਡਾਂ 'ਤੇ ਬੈਠੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News