ਫ਼ੌਜ ਨੇ ਕੁਪਵਾੜਾ ''ਚ ਬਰਫ਼ ਦਰਮਿਆਨ ਫਸੇ ਲੋਕਾਂ ਨੂੰ ਬਚਾਇਆ

Tuesday, Jan 18, 2022 - 04:22 PM (IST)

ਸ਼੍ਰੀਨਗਰ (ਭਾਸ਼ਾ)- ਫ਼ੌਜ ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਬਰਫ਼ ਖਿੱਸਕਣ 'ਚ ਫਸੇ ਇਕ ਦਰਜਨ ਤੋਂ ਵੱਧ ਆਮ ਨਾਗਰਿਕਾਂ ਨੂੰ ਬਚਾਇਆ ਹੈ। ਉਨ੍ਹਾਂ ਦੀ ਗੱਡੀ ਬਰਫ਼ਬਾਰੀ 'ਚ ਫਸ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਗੱਡੀ ਤੰਗਧਰ-ਚੌਕੀਬਲ ਦਰਮਿਆਨ ਬਰਫ਼ 'ਚ ਫਸ ਗਈ ਸੀ, ਜਿਸ ਤੋਂ ਬਾਅਦ ਫ਼ੌਜ ਦੀ ਨਜ਼ਦੀਕੀ ਇਕਾਈ ਨੂੰ ਸੂਚਿਤ ਕੀਤਾ ਗਿਆ ਅਤੇ ਬਚਾਅ ਮੁਹਿੰਮ ਸ਼ੁਰੂ ਕੀਤਾ ਗਿਆ।

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ’ਚ ਕੁਤਾਹੀ ਦੀ ਜਾਂਚ ਕਰ ਰਹੀ ਜਸਟਿਸ ਇੰਦੂ ਮਲਹੋਤਰਾ ਨੂੰ ਮਿਲੀ ਧਮਕੀ

ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ 'ਚ ਇਕ ਬੱਚਾ ਵੀ ਸ਼ਾਮਲ ਹੈ ਅਤੇ ਉਨ੍ਹਾਂ ਨੂੰ ਫ਼ੌਜ ਦੇ ਬਚਾਅ ਦਲ ਨੇ ਉੱਥੋਂ ਸੁਰੱਖਿਅਤ ਕੱਢ ਲਿਆ। ਅਧਿਕਾਰੀਆਂ ਨੇ ਕਿਹਾ ਕਿ ਇਕ ਆਮ ਨਾਗਰਿਕ ਨੇ ਬਚਾਅਕਰਤਾ ਨੂੰ ਕਿਹਾ ਕਿ ਉਹ ਆਪਣੀ ਗੱਡੀ ਦੇ ਬਰਫ਼ 'ਚ ਦਬਣ ਤੋਂ ਠੀਕ ਪਹਿਲਾਂ ਉਸ ਤੋਂ ਬਾਹਰ ਨਿਕਲ ਗਏ ਅਤੇ ਇਸ ਤਰ੍ਹਾਂ ਵਾਲ-ਵਾਲ ਬਚੇ ਹਨ। ਉਨ੍ਹਾਂ ਕਿਹਾ ਕਿ ਫ਼ੌਜ ਦੀ ਟੀਮ ਨੇ ਬਰਫ਼ 'ਚੋਂ ਗੱਡੀ ਨੂੰ ਵੀ ਕੱਢ ਲਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News