ਫ਼ੌਜ ਦੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

Monday, Sep 05, 2022 - 06:07 PM (IST)

ਫ਼ੌਜ ਦੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਅੰਬਾਲਾ (ਭਾਸ਼ਾ)- ਹਰਿਆਣਾ ਦੇ ਅੰਬਾਲਾ ਦੀ ਏਅਰਫ਼ੋਰਸ ਰੋਡ 'ਤੇ ਸੋਮਵਾਰ ਨੂੰ ਫ਼ੌਜ ਦੇ ਇਕ ਵਾਹਨ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ 'ਤੇ ਸਵਾਰ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅੰਬਾਲਾ ਕੈਂਟ ਦੇ ਕੇਂਦਰੀ ਸਕੂਲੀ ਦੇ ਵਿਦਿਆਰਥੀ ਉਦਿਤ ਅਤੇ ਲੋਕੇਸ਼ ਜਦੋਂ ਮੋਟਰਸਾਈਕਲ 'ਤੇ ਸਕੂਲ ਜਾ ਰਹੇ ਸਨ, ਉਦੋਂ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਖ਼ੁਦ ਨੂੰ ਜ਼ਿੰਦਾ ਸਾਬਿਤ ਕਰਨ ਲਈ ਦਰ-ਦਰ ਭਟਕ ਰਿਹੈ ਓਮ ਪ੍ਰਕਾਸ਼, ਜਾਣੋ ਪੂਰਾ ਮਾਮਲਾ

ਪੁਲਸ ਨੇ ਕਿਹਾ ਕਿ ਫ਼ੌਜ ਦੇ ਵਾਹਨ 'ਤੇ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਉਹ ਸੜਕ 'ਤੇ ਡਿੱਗ ਗਏ। ਉਨ੍ਹਾਂ ਨੂੰ ਫ਼ੌਜ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਦਿਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਲੋਕੇਸ਼ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਮੱਧ ਪ੍ਰਦੇਸ਼ ਤੋਂ 3 ਹਥਿਆਰ ਸਮੱਗਲਰਾਂ ਨੂੰ ਫੜਿਆ, 63 ਦੇਸੀ ਪਿਸਤੌਲ ਬਰਾਮਦ


author

DIsha

Content Editor

Related News