Breaking News: ਲੱਦਾਖ ''ਚ ਫ਼ੌਜ ਦੀ ਗੱਡੀ ਖੱਡ ''ਚ ਡਿੱਗੀ, 9 ਜਵਾਨ ਸ਼ਹੀਦ

Sunday, Aug 20, 2023 - 05:43 AM (IST)

Breaking News: ਲੱਦਾਖ ''ਚ ਫ਼ੌਜ ਦੀ ਗੱਡੀ ਖੱਡ ''ਚ ਡਿੱਗੀ, 9 ਜਵਾਨ ਸ਼ਹੀਦ

ਨੈਸ਼ਨਲ ਡੈਸਕ: ਲੱਦਾਖ 'ਚ ਫ਼ੌਜ ਦੀ ਗੱਡੀ ਡੂੰਘੀ ਖੱਡ 'ਚ ਡਿੱਗ ਗਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 9 ਜਵਾਨ ਸ਼ਹੀਦ ਹੋ ਗਏ, ਜਦਕਿ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੇਹ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੱਖਣੀ ਲੱਦਾਖ ਦੇ ਨਯੋਮਾ ਦੇ ਕੇਰੇ 'ਚ ਸ਼ਨੀਵਾਰ ਸ਼ਾਮ ਨੂੰ ਵਾਪਰਿਆ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ

ਮੀਡੀਆ ਰਿਪੋਰਟਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫ਼ੌਜ ਦੇ ਦਸਤੇ ਵਿਚ ਤਿੰਨ ਵਾਹਨ ਸ਼ਾਮਲ ਸਨ। ਇਸ ਵਿਚੋਂ ਫੌਜ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਦਸਤੇ ਵਿਚ ਤਿੰਨ ਅਧਿਕਾਰੀ, ਦੋ ਜੇ.ਸੀ.ਓ. ਅਤੇ 34 ਜਵਾਨ ਸ਼ਾਮਲ ਸਨ। ਤਿੰਨ ਵਾਹਨਾਂ ਦੇ ਇਸ ਦਸਤੇ ਵਿਚ ਇਕ ਜਿਪਸੀ, ਇਕ ਟਰੱਕ ਅਤੇ ਇਕ ਐਂਬੂਲੈਂਸ ਸੀ। ਲੱਦਾਖ ਦਾ ਉਹ ਇਲਾਕਾ ਜਿੱਥੇ ਇਹ ਹਾਦਸਾ ਹੋਇਆ ਹੈ, ਉਹ ਦੂਰ-ਦੁਰਾਡੇ ਦਾ ਇਲਾਕਾ ਹੈ।

ਇਹ ਖ਼ਬਰ ਵੀ ਪੜ੍ਹੋ - Credit Card ਦੇ ਨਾਂ 'ਤੇ ਠੱਗੀਆਂ ਮਾਰਨ ਵਾਲਾ ਗਿਰੋਹ ਬੇਪਰਦ, Kotak ਤੇ RBL ਬੈਂਕ ਦੇ ਮੁਲਾਜ਼ਮ ਵੀ ਗ੍ਰਿਫ਼ਤਾਰ

ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਿਆਰੀ ਪਿੰਡ ਤੋਂ ਸੱਤ ਕਿਲੋਮੀਟਰ ਪਹਿਲਾਂ ਫੌਜ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਖਾਈ ਵਿਚ ਡਿੱਗ ਗਈ। ਇਸ ਹਾਦਸੇ ਵਿਚ ਅੱਠ ਜਵਾਨ ਅਤੇ ਇਕ ਜੇਸੀਓ ਦੀ ਮੌਤ ਹੋ ਗਈ ਹੈ। ਹਾਦਸੇ 'ਚ ਇਕ ਜਵਾਨ ਵੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਭੇਜ ਦਿੱਤਾ ਗਿਆ ਹੈ। ਫੌਜ ਦਾ ਇਹ ਗਸ਼ਤੀ ਦਲ ਕਰੂ ਤੋਂ ਕਿਆਰੀ ਵੱਲ ਜਾ ਰਿਹਾ ਸੀ, ਜਦੋਂ ਇਹ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News