ਜੰਮੂ-ਕਸ਼ਮੀਰ : ਸੜਕ ਤੋਂ ਫਿਸਲ ਖਾਈ ''ਚ ਡਿੱਗੀ ਫੌਜੀ ਜਵਾਨਾਂ ਦੀ ਗੱਡੀ, ਦੋ ਦੀ ਮੌਤ
Saturday, Jan 04, 2025 - 03:55 PM (IST)
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਫੌਜ ਦਾ ਇਕ ਵਾਹਨ ਖਾਈ 'ਚ ਡਿੱਗਣ ਕਾਰਨ ਫੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜਵਾਨ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ 'ਚ ਐੱਸਕੇ ਪਯਾਨ ਨੇੜੇ ਫੌਜ ਦਾ ਇਕ ਵਾਹਨ ਸੜਕ ਤੋਂ ਫਿਸਲ ਕੇ ਖਾਈ 'ਚ ਡਿੱਗ ਗਿਆ।
ਇਹ ਵੀ ਪੜ੍ਹੋ - ਪਾਣੀ ਦੇ ਸਾਰੇ ਬਿੱਲ ਹੋਣਗੇ ਮੁਆਫ਼! ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰਾਂ ਨੂੰ ਜ਼ਖ਼ਮੀ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਇਸ ਮਾਮਲੇ ਦੇ ਸਬੰਧ ਵਿਚ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਸਰਤ ਇਕਬਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਸਿਪਾਹੀਆਂ ਨੂੰ "ਮ੍ਰਿਤਕ ਹਾਲਤ ਵਿਚ ਇਥੇ ਲਿਆਂਦਾ ਗਿਆ।" ਉਨ੍ਹਾਂ ਕਿਹਾ, "ਤਿੰਨ ਜ਼ਖਮੀਆਂ ਨੂੰ ਹੋਸ਼ ਵਿੱਚ ਲਿਆਂਦਾ ਗਿਆ ਅਤੇ ਫਿਰ ਸ਼੍ਰੀਨਗਰ ਰੈਫਰ ਕਰ ਦਿੱਤਾ ਗਿਆ।"
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8