ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

Tuesday, Nov 10, 2020 - 02:07 PM (IST)

ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਮੁੰਬਈ- ਰਿਪਬਲਿਕ ਟੀਵੀ ਦੇ ਐਡਿਟਰ-ਇਨ-ਚੀਫ਼ ਅਰਨਬ ਗੋਸਵਾਮੀ ਨੇ ਅੱਜ ਯਾਨੀ ਮੰਗਲਵਾਰ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਅਰਨਬ ਨੇ ਬੰਬੇ ਹਾਈ ਕੋਰਟ ਦੇ ਆਦੇਸ਼ 'ਚ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਬਾਂਬੇ ਹਾਈ ਕੋਰਟ ਨੇ ਅਰਨਬ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਉਹ ਜ਼ਮਾਨਤ ਲਈ ਹੇਠਲੀ ਅਦਾਲਤ 'ਚ ਜਾਣ। ਅਰਨਬ ਨੂੰ ਆਰਕੀਟੈਕਟ ਅਤੇ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਈਕ ਅਤੇ ਉਨ੍ਹਾਂ ਦੀ ਮਾਂ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੋਮਵਾਰ ਨੂੰ ਬੰਬੇ ਹਾਈ ਕੋਰਟ ਨੇ ਅਰਨਬ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਐੱਸ.ਕੇ. ਸ਼ਿੰਦੇ ਅਤੇ ਐੱਮ.ਐੱਸ. ਕਾਰਣਿਕ ਦੀ ਬੈਂਚ ਨੇ ਕਿਹਾ ਸੀ ਕਿ ਜ਼ਮਾਨਤ ਲਈ ਅਰਨਬ ਗੋਸਵਾਮੀ ਸੈਸ਼ਨ ਕੋਰਟ (ਹੇਠਲੀ ਅਦਾਲਤ) 'ਚ ਆਪਣੀ ਪਟੀਸ਼ਨ ਦਾਇਰ ਕਰ ਸਕਦੇ ਹਨ। ਕੋਰਟ ਨੇ ਕਿਹਾ ਸੀ ਕਿ ਸੈਸ਼ਨ ਕੋਰਟ 'ਚ 4 ਦਿਨ 'ਚ ਅਰਜ਼ੀ 'ਤੇ ਫੈਸਲਾ ਲਿਆ ਜਾ ਸਕਦਾ ਹੈ। ਬੈਂਚ ਨੇ ਇਹ ਵੀ ਕਿਹਾ ਸੀ ਕਿ ਹਾਈ ਕੋਰਟ ਵਲੋਂ ਅਸਾਧਾਰਣ ਸ਼ਕਤੀਆਂ ਦੀ ਵਰਤੋਂ ਲਈ ਹੋਰ ਬਦਲ ਮੌਜੂਦ ਹਨ।

ਇਹ ਵੀ ਪੜ੍ਹੋ : ਫ਼ੌਜ ਦਾ ਵੱਡਾ ਖ਼ੁਲਾਸਾ, ਭਾਰਤ 'ਚ ਘੁਸਪੈਠ ਕਰਨ ਦੀ ਫਿਰਾਕ 'ਚ ਹਨ 300 ਅੱਤਵਾਦੀ

ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ 'ਚ ਸਥਿਤ ਅਲੀਬਾਗ਼ ਦੀ ਇਕ ਅਦਾਲਤ ਨੇ ਅਰਨਬ ਗੋਸਵਾਮੀ ਅਤੇ 2 ਹੋਰ ਦੋਸ਼ੀਆਂ ਨੂੰ 18 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਅਰਨਬ ਨੂੰ ਅਲੀਬਾਗ਼ ਜੇਲ੍ਹ ਤੋਂ ਸ਼ਿਫਟ ਕਰ ਕੇ ਤਲੋਜਾ ਜੇਲ੍ਹ ਭੇਜ ਦਿੱਤਾ ਗਿਆ ਹੈ। ਅਰਨਬ ਗੋਸਵਾਮੀ ਅਤੇ 2 ਹੋਰ ਲੋਕਾਂ ਵਿਰੁੱਧ ਮਹਾਰਾਸ਼ਟਰ ਪੁਲਸ ਨੇ ਆਈ.ਪੀ.ਸੀ. ਦੀ ਧਾਰਾ 306 ਅਤੇ 34 ਦੇ ਅਧੀਨ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : 6 ਸਾਲ ਦੇ ਬੱਚੇ ਦੀ ਹੋ ਰਹੀ ਹੈ ਵਾਹੋ-ਵਾਹੀ, ਗਿਨੀਜ਼ ਵਰਲਡ ਰਿਕਾਰਡ 'ਚ ਨਾਂ ਹੋਇਆ ਦਰਜ


author

DIsha

Content Editor

Related News