ਇਕ ਅੱਤਵਾਦੀ ਸਹਿਯੋਗੀ ਗ੍ਰਿਫ਼ਤਾਰ, ਟਲਿਆ ਗ੍ਰਨੇਡ ਹਮਲਾ

Thursday, Sep 05, 2024 - 05:15 PM (IST)

ਪੁਲਵਾਮਾ (ਵਾਰਤਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਇਕ ਅੱਤਵਾਦੀ ਸਹਿਯੋਗੀ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਅੱਤਵਾਦੀ ਹਮਲਾ ਟਲ ਗਿਆ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਅੱਤਵਾਦੀ ਦੇ ਸਹਿਯੋਗੀ ਅਰਸਲਾਨ ਅਹਿਮਦ ਸ਼ੇਖ ਨੂੰ ਕਰੀਮਾਬਾਦ ਦੇ ਇਕ ਚੈੱਕਪੁਆਇੰਟ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਹੱਥਗੋਲਾ ਬਰਾਮਦ ਕੀਤਾ ਗਿਆ ਹੈ। 

ਪੁਲਸ ਨੇ ਇਕ ਬਿਆਨ 'ਚ ਕਿਹਾ,''ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਨਾਕੇ ਦੌਰਾਨ ਤਾਇਨਾਤ ਸੁਰੱਖਿਆ ਫ਼ੋਰਸਾਂ 'ਤੇ ਗ੍ਰਨੇਡ ਸੁੱਟਣ ਦੀ ਯੋਜਨਾ ਬਣਾਈ ਸੀ, ਜਿਸ ਨਾਲ ਸੁਰੱਖਿਆ ਫ਼ੋਰਸਾਂ ਦੇ ਨਾਲ-ਨਾਲ ਜਨਤਕ ਸੁਰੱਖਿਆ ਨੂੰ ਵੀ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਸੀ। ਉਨ੍ਹਾਂ ਨੇ ਸਮੇਂ 'ਤੇ ਕਾਰਵਾਈ ਕਰ ਕੇ ਹਮਲੇ ਨੂੰ ਅਸਫ਼ਲ ਕਰ ਦਿੱਤਾ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਪਹੁੰਚਣ ਦੀ ਸੰਭਾਵਨਾ ਨਹੀਂ ਰਹੀ।'' ਪੁਲਵਾਮਾ ਥਾਣੇ 'ਚ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕਿਹਾ,''ਖੇਤਰ 'ਚ ਹੋਰ ਅੱਤਵਾਦੀ ਗਤੀਵਿਧੀਆਂ ਲਈ ਅੱਗੇ ਦੇ ਵੇਰਵਾ ਅਤੇ ਸੰਭਾਵਿਤ ਲਿੰਕ ਨੂੰ ਉਜਾਗਰ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News