ਹਰਿਆਣਾ ''ਚ ਕਿਸਾਨਾਂ ਦੀ ਗ੍ਰਿਫ਼ਤਾਰੀ ਦੇ ਹੁਕਮ: ਪਰਾਲੀ ਸਾੜਨ ''ਤੇ ਸਖ਼ਤ ਹੋਈ ਸਰਕਾਰ

Sunday, Oct 20, 2024 - 02:31 PM (IST)

ਕੈਥਲ : ਪਰਾਲੀ ਸਾੜਨ ਦੇ ਮਾਮਲੇ ਵਿੱਚ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹਰਿਆਣਾ ਦੇ ਮੁੱਖ ਸਕੱਤਰ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਪਰਾਲੀ ਸਾੜਨ ਦੇ ਮਾਮਲੇ ਵਿੱਚ ਕਿਸਾਨਾਂ ਦੇ ਖ਼ਿਲਾਫ਼ ਜਿਹੜੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਕੈਥਲ ਪੁਲਸ ਨੇ ਵੀ ਇਸ ਸਬੰਧੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਇਸ ਸਬੰਧ ਵਿਚ ਡੀਐੱਸਪੀ ਵੀਰਭਾਨ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਸਬੰਧਤ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਪਰਾਲੀ ਸਾੜਨ ਦੇ ਮਾਮਲੇ ਦਰਜ ਹਨ, ਉਨ੍ਹਾਂ ਨੂੰ ਅੱਜ ਹੀ ਗ੍ਰਿਫ਼ਤਾਰ ਕਰ ਲਿਆ ਜਾਵੇ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਬਾਬੂਰਾਮ ਨੇ ਦੱਸਿਆ ਕਿ ਹੁਣ ਤੱਕ ਕੈਥਲ ਵਿੱਚ ਪਰਾਲੀ ਸਾੜਨ ਦੇ 123 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 63 ਕਿਸਾਨਾਂ ਤੋਂ 1 ਲੱਖ 57 ਹਜ਼ਾਰ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਰਾਲੀ ਸਾੜਨ ਵਾਲੇ 11 ਕਿਸਾਨਾਂ ਖ਼ਿਲਾਫ਼ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 11 ਐਫ.ਆਈ.ਆਰ. ਦਰਜ ਕਰਵਾਈ ਗਈ ਹੈ।

ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ

ਕੈਥਲ ਦੇ ਡਿਪਟੀ ਕਮਿਸ਼ਨਰ ਵਿਵੇਕ ਭਾਰਤੀ ਨੇ ਦੱਸਿਆ ਕਿ ਅੱਜ ਮੁੱਖ ਸਕੱਤਰ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਹੁਕਮ ਦਿੱਤੇ ਗਏ ਹਨ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਵੱਧ ਰਹੇ ਮਾਮਲਿਆਂ ਨੂੰ ਰੋਕਿਆ ਜਾ ਸਕੇ। ਸੁਪਰੀਮ ਕੋਰਟ ਵੱਲੋਂ ਤਲਬ ਕੀਤੇ ਗਏ ਹੁਕਮਾਂ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਲਿਖਤੀ ਹੁਕਮ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੂੰ ਅਖ਼ਬਾਰ ਰਾਹੀਂ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News