7 ਦਿਨਾਂ ''ਚ ਗ੍ਰਿਫ਼ਤਾਰ ਕਰੋ ‘ਲਖੀਮਪੁਰ’ ਦੇ ਦੋਸ਼ੀ, ਨਹੀਂ ਤਾਂ PM ਦੇ ਘਰ ਦਾ ਕਰਾਂਗੇ ਘਿਰਾਓ : ਚੰਦਰਸ਼ੇਖਰ ਆਜ਼ਾਦ

10/08/2021 3:38:41 PM

ਨਵੀ ਦਿੱਲੀ- ਆਜ਼ਾਦ ਸਮਾਜ ਪਾਰਟੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੀ ਘਟਨਾ ’ਚ ਸ਼ਾਮਲ ਲੋਕਾਂ ਨੂੰ 7 ਦਿਨਾਂ ਅੰਦਰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਅਤੇ ਉਨ੍ਹਾਂ ਦੇ ਸਮਰਥਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਦਾ ਘਿਰਾਓ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਜਾ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਕੇਜਰੀਵਾਲ ਨੇ ਸ਼ਹੀਦ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ

ਆਜ਼ਾਦ ਨੇ ਕਿਹਾ,‘‘ਪ੍ਰਧਾਨ ਮੰਤਰੀ ਹਰ ਮੁੱਦੇ ’ਤੇ ਟਵੀਟ ਕਰਦੇ ਹਨ ਪਰ ਕਿਸਾਨਾਂ ਦੇ ਕਤਲ ’ਤੇ ਹੁਣ ਤੱਕ ਉਨ੍ਹਾਂਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਗੁਨਾਹਗਾਰ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਦੀ ਜੇਕਰ 7 ਦਿਨਾਂ ਅੰਦਰ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਤਾਂ ਅਸੀਂ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਕਰਾਂਗੇ।’’ ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ’ਚ ਐਤਵਾਰ ਨੂੰ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਦੌਰੇ ਦੇ ਵਿਰੋਧ ਨੂੰ ਲੈ ਕੇ ਭੜਕੀ ਹਿੰਸਾ ’ਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਮੇਤ ਕਈ ਲੋਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News