ਜਬਰ-ਜ਼ਿਨਾਹ ਮਾਮਲੇ ’ਚ ਭਾਜਪਾ ਵਿਧਾਇਕ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ
Friday, Jan 20, 2023 - 10:43 PM (IST)
ਸੋਨਭਦਰ (ਭਾਸ਼ਾ) : ਸੋਨਭਦਰ (ਉੱਤਰ ਪ੍ਰਦੇਸ਼) ਦੀ ਇਕ ਅਦਾਲਤ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ 8 ਸਾਲ ਪੁਰਾਣੇ ਮਾਮਲੇ ਵਿੱਚ ਜ਼ਿਲ੍ਹੇ ਦੇ ਦੁੱਧੀ ਖੇਤਰ ਤੋਂ ਭਾਜਪਾ ਦੇ ਵਿਧਾਇਕ ਰਾਮਦੁਲਾਰ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਡੀਸ਼ਨਲ ਸੈਸ਼ਨ ਜੱਜ (ਸੈਕੰਡ) ਰਾਹੁਲ ਮਿਸ਼ਰਾ ਦੀ ਅਦਾਲਤ ਨੇ ਇਸ ਮਾਮਲੇ ’ਚ ਕਈ ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਹਾਜ਼ਰ ਨਾ ਹੋਣ ’ਤੇ ਵੀਰਵਾਰ ਨੂੰ ਸਖ਼ਤ ਰੁਖ਼ ਅਪਣਾਉਂਦੇ ਹੋਏ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਕੇ 23 ਜਨਵਰੀ ਨੂੰ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਤੇ ਦਿੱਲੀ ਪੁਲਸ ਦਾ ਸਾਂਝਾ ਆਪਰੇਸ਼ਨ, ਖ਼ਤਰਨਾਕ ਗੈਂਗਸਟਰ ਦੇ 2 ਸਾਥੀ ਗ੍ਰਿਫ਼ਤਾਰ
ਜਾਣਕਾਰੀ ਮੁਤਾਬਕ ਮਿਓਰਪੁਰ ਥਾਣਾ ਖੇਤਰ ਦੇ ਇਕ ਪਿੰਡ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 4 ਨਵੰਬਰ 2014 ਦੀ ਸ਼ਾਮ ਤੱਤਕਾਲੀਨ ਗ੍ਰਾਮ ਪ੍ਰਧਾਨ ਦੇ ਪਤੀ ਅਤੇ ਇਸ ਵੇਲੇ ਦੁੱਧੀ ਖੇਤਰ ਤੋਂ ਭਾਜਪਾ ਦੇ ਵਿਧਾਇਕ ਰਾਮਦੁਲਾਰ ਨੇ ਉਸ ਦੀ ਨਾਬਾਲਗ ਭੈਣ ਨੂੰ ਡਰਾ-ਧਮਕਾ ਕੇ ਉਸ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮਾਮਲਾ ਦਰਜ ਕੀਤਾ ਅਤੇ ਦੋਸ਼-ਪੱਤਰ ਦਾਖ਼ਲ ਕੀਤਾ।