ਸ਼ੇਖ ਹਸੀਨਾ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

Wednesday, Oct 08, 2025 - 10:06 PM (IST)

ਸ਼ੇਖ ਹਸੀਨਾ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

ਢਾਕਾ, (ਭਾਸ਼ਾ)- ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਬੁੱਧਵਾਰ ਨੂੰ ਗੱਦੀਓਂ ਲਾਹੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਕਈ ਹੋਰ ਲੋਕਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਟ੍ਰਿਬਿਊਨਲ ਨੇ ਇਹ ਕਾਰਵਾਈ ਅਵਾਮੀ ਲੀਗ ਸ਼ਾਸਨ ਦੌਰਾਨ ਕਥਿਤ ਤੌਰ ’ਤੇ ਲੋਕਾਂ ਨੂੰ ਜ਼ਬਰਦਸਤੀ ਗਾਇਬ ਕਰਨ ਅਤੇ ਮਨੁੱਖਤਾ ਵਿਰੁੱਧ ਅਪਰਾਧ ਦੇ ਦੋਸ਼ਾਂ ’ਚ ਕੀਤੀ ਹੈ। ਮੀਡੀਆ ’ਚ ਆਈਆਂ ਖਬਰਾਂ ਦੇ ਅਨੁਸਾਰ ਜਸਟਿਸ ਮੁਹੰਮਦ ਗੁਲਾਮ ਮੁਰਤੁਜ਼ਾ ਮਜੂਮਦਾਰ ਦੀ ਅਗਵਾਈ ਵਾਲੀ 3 ਮੈਂਬਰੀ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ਆਈ.ਸੀ.ਟੀ.) ਬੈਂਚ ਨੇ 2 ਵੱਖ-ਵੱਖ ਮਾਮਲਿਆਂ ’ਚ ਦਾਇਰ ਦੋਸ਼ਾਂ ਦਾ ਨੋਟਿਸ ਲਿਆ।


author

Rakesh

Content Editor

Related News