ਮਾਲੀਵਾਲ ਨੂੰ ਧਮਕੀ ਦੇਣ ਦੇ ਦੋਸ਼ ਹੇਠ 2 ਵਿਅਕਤੀ ਗ੍ਰਿਫਤਾਰ

Saturday, Oct 19, 2019 - 06:28 PM (IST)

ਮਾਲੀਵਾਲ ਨੂੰ ਧਮਕੀ ਦੇਣ ਦੇ ਦੋਸ਼ ਹੇਠ 2 ਵਿਅਕਤੀ ਗ੍ਰਿਫਤਾਰ

ਨਵੀਂ ਦਿੱਲੀ-ਦਿੱਲੀ ਪੁਲਸ ਨੇ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੇਸ਼ ਹੇਠ 2 ਵਿਅਕਤੀਆਂ ਨੂੰ ਅੱਜ ਭਾਵ ਸ਼ਨੀਵਾਰ ਗ੍ਰਿਫਤਾਰ ਕਰ ਲਿਆ ਹੈ। ਮਾਲੀਵਾਲ ਦੀ ਅਗਵਾਈ ਹੇਠ ਦਿੱਲੀ ਦੇ ਵੱਖ-ਵੱਖ ਇਲਾਕਿਆਂ ’ਚ ਸੈਕਸ ਰੈਕੇਟ ਚਲਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਕਈ ਸਪਾ ਅਤੇ ਮਸਾਜ ਪਾਰਲਰ ਬੰਦ ਕਰ ਦਿੱਤੇ ਗਏ ਹਨ। ਮਾਲੀਵਾਲ ਨੂੰ ਕਈ ਸਪਾ ਮਾਲਕਾਂ ਵੱਲੋਂ ਧਮਕੀ ਭਰੇ ਫੋਨ ਆਏ ਹਨ। ਉਨ੍ਹਾਂ ਨੇ 20 ਸਤੰਬਰ ਨੂੰ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਧਮਕੀ ਦੀ ਆਡੀਓ ਰਿਕਾਰਡਿੰਗ ਵੀ ਦਿੱਲੀ ਪੁਲਸ ਕਮਿਸ਼ਨਰ ਨੂੰ ਦਿੱਤੀ ਸੀ। 

ਪੁਲਸ ਨੇ ਦੱਸਿਆ ਹੈ ਕਿ ਦਿੱਲੀ ਪੁਲਸ ਨੇ 1 ਅਕਤੂਬਰ ਨੂੰ ਮਾਮਲੇ ਦੀ ਐੱਨ. ਸੀ. ਆਰ. ਕੀਤੀ ਸੀ, ਜਿਸ ਤੋਂ ਬਾਅਦ ਸਪੈਸ਼ਲ ਸੈੱਲ ਨੂੰ ਇਹ ਮਾਮਲਾ ਸੌਂਪਿਆ ਗਿਆ ਸੀ। ਸਪੈਸ਼ਲ ਸੈੱਲ ਦੀ ਸਾਈਬਰ ਯੂਨਿਟ ਨੇ 2 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ।


author

Iqbalkaur

Content Editor

Related News