PM ਮੋਦੀ ਅਤੇ ਅਮਿਤ ਸ਼ਾਹ ਦਾ ਸਿਰ ਕਲਮ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

06/30/2022 1:30:36 PM

ਹੈਦਰਾਬਾਦ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਸਿਰ ਕਲਮ ਕਰਨ ਦੀ ਧਮਕੀ ਦਿੰਦੇ ਹੋਏ ਸੋਸ਼ਲ ਮੀਡੀਆ 'ਤੇ ਇਕ ਪੋਸਟ ਕਰਨ ਵਾਲੇ ਵਿਅਕਤੀ ਨੂੰ ਇੱਥੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਦੋਸ਼ੀ ਨੇ ਆਪਣੇ ਪੋਸਟ 'ਚ ਕਿਹਾ ਸੀ ਕਿ ਆਰ.ਐੱਸ.ਐੱਸ. ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੂੰ ਪਾਰਟੀ ਦੀ ਮੁਅੱਤਲ ਮਹਿਲਾ ਬੁਲਾਰਾ ਨੁਪੂਰ ਸ਼ਰਮਾ ਵਲੋਂ ਪੈਗੰਬਰ ਮੁਹੰਮਦ 'ਤੇ ਕੀਤੀ ਗਈ ਵਿਵਾਦਿਤ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਨ੍ਹਾਂ ਦਾ ਸਿਰ ਕਲਮ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ 'ਚ ਇਕ ਦਿਨ 'ਚ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਪੁਲਸ ਬੁਲਾਰੇ ਨੇ ਦੱਸਿਆ ਕਿ ਮੁਗਲਪੁਰਾ ਪੁਲਸ ਨੇ ਉਕਸਾਵੇ ਵਾਲਾ ਪੋਸਟ ਕਰਨ ਲਈ ਵਿਅਕਤੀ ਖ਼ਿਲਾਫ਼ ਖੁਦ ਮਾਮਲਾ ਦਰਜ ਕੀਤਾ ਸੀ ਅਤੇ ਬੁੱਧਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਉਸ ਨੂੰ ਇੱਥੇ ਦੀ ਇਕ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਪੁਲਸ ਨੂੰ ਉਸ ਨੂੰ ਸੀ.ਆਰ.ਪੀ.ਸੀ. ਦੀ ਧਾਰਾ 41ਏ ਦੇ ਅਧੀਨ ਇਕ ਨੋਟਿਸ ਦੇਣ ਦਾ ਨਿਰਦੇਸ਼ ਦਿੱਤਾ। ਸੀ.ਆਰ.ਪੀ.ਸੀ. ਦੀ ਧਾਰਾ 41ਏ ਦੇ ਅਧੀਨ ਪ੍ਰਬੰਧ ਹੈ ਕਿ ਅਜਿਹੇ ਮਾਮਲੇ 'ਚ ਜਿੱਥੇ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਤੁਰੰਤ ਜ਼ਰੂਰੀ ਨਹੀਂ ਹੈ, ਉਸ 'ਚ ਵਿਅਕਤੀ ਨੂੰ ਕਿਸੇ ਪੁਲਸ ਦੇ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੰਦੇ ਹੋਏ ਇਕ ਨੋਟਿਸ ਜਾਰੀ ਕਰੇਗੀ। ਅਧਿਕਾਰੀ ਨੇ ਦੱਸਿਆ ਕਿ ਇਸ ਅਨੁਸਾਰ ਪੁਲਸ ਨੇ ਵਿਅਕਤੀ ਨੂੰ ਨੋਟਿਸ ਜਾਰੀ ਕੀਤਾ। ਇਸ ਵਿਅਕਤੀ ਨੂੰ ਬਾਅਦ 'ਚ ਛੱਡ ਦਿੱਤਾ ਗਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News