ਜੰਮੂ ਕਸ਼ਮੀਰ ਤੋਂ ਧਾਰਾ 370 ਖਤਮ, ਸਰਕਾਰ ਨੇ UNSC ਦੇ ਪੀ-5 ਸਣੇ ਹੋਰ ਦੇਸ਼ਾਂ ਨੂੰ ਦਿੱਤੀ ਜਾਣਕਾਰੀ
Monday, Aug 05, 2019 - 10:42 PM (IST)

ਨਵੀਂ ਦਿੱਲੀ— ਭਾਰਤ ਨੇ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪੰਜ ਸਥਾਈ ਦੇਸ਼ਾਂ (ਪੀ-5) ਦੇ ਡਿਪਲੋਮੈਟਾਂ ਨੂੰ ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਉਣ ਤੇ ਸੂਬੇ ਨੂੰ ਕੇਂਦਰ ਸ਼ਾਸ਼ਿਤ ਹਿੱਸਿਆਂ 'ਚ ਵੰਡਣ ਦੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲਾ ਦੇ ਅਧਿਕਾਰੀਆਂ ਨੇ ਕਈ ਹੋਰ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਵੀ ਜੰਮੂ ਕਸ਼ਮੀਰ ਨਾਲ ਸਬੰਧਿਤ ਫੈਸਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਡਿਪਲੋਮੈਟਾਂ ਨੂੰ ਦੱਸਿਆ ਕਿ ਫੈਸਲਾ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਉਹ ਚੰਗਾ ਸਾਸ਼ਨ, ਸਾਮਾਜਿਕ ਨਿਆਂ ਨੂੰ ਬੜ੍ਹਾਵਾ ਦੇਣ ਤੇ ਜੰਮੂ ਕਸ਼ਮੀਰ ਦਾ ਆਰਥਿਕ ਵਿਕਾਸ ਯਕੀਨੀ ਕਰਨ 'ਤੇ ਕੇਂਦਰਤਿ ਹੈ।