ਧਾਰਾ-370 ਨੂੰ ਲੈ ਕੇ SC ਦੇ ਫ਼ੈਸਲੇ ''ਤੇ ਅਮਿਤ ਸ਼ਾਹ ਬੋਲੇ- ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਾ
Monday, Dec 11, 2023 - 01:40 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਦੇ ਮੋਦੀ ਸਰਕਾਰ ਦੇ ਫ਼ੈਸਲੇ ਨੂੰ ਕਾਨੂੰਨੀ ਮੰਨਿਆ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਮੁਤਾਬਕ ਧਾਰਾ-370 ਇਕ ਅਸਥਾਈ ਵਿਵਸਥਾ ਸੀ। ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 5 ਅਗਸਤ 2019 ਨੂੰ ਜੰਮੂ-ਕਸ਼ਮੀਰ ਮੁੜਗਠਨ ਐਕਟ ਬਿੱਲ ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਸੀ। ਇਸ ਵਿਚ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੰਡ ਦਿੱਤਾ ਗਿਆ। ਜਿਸ ਤੋਂ ਬਾਅਦ ਲੋਕ ਸਭਾ ਵਿਚ ਵੀ ਇਹ ਬਿੱਲ ਪਾਸ ਹੋ ਗਿਆ ਸੀ।
ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ : ਕੇਂਦਰ ਸਰਕਾਰ ਦਾ ਧਾਰਾ 370 ਨੂੰ ਹਟਾਉਣ ਦਾ ਫ਼ੈਸਲਾ ਰੱਖਿਆ ਬਰਕਰਾਰ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਮੈਂ ਧਾਰਾ-370 ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਭਾਰਤ ਦੀ ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। 5 ਅਗਸਤ 2019 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਧਾਰਾ-370 ਨੂੰ ਰੱਦ ਕਰਨ ਦਾ ਦੂਰਦਰਸ਼ੀ ਫ਼ੈਸਲਾ ਲਿਆ। ਉਦੋਂ ਤੋਂ ਜੰਮੂ-ਕਸ਼ਮੀਰ ਵਿਚ ਸ਼ਾਂਤੀ ਅਤੇ ਸਥਿਤੀ ਆਮ ਹੋ ਗਈ ਹੈ। ਕਦੇ ਹਿੰਸਾ ਨਾਲ ਜੂਝ ਰਹੀ ਘਾਟੀ ਵਿਚ ਵਿਕਾਸ ਨੇ ਮਨੁੱਖੀ ਜੀਵਨ ਨੂੰ ਨਵੇਂ ਅਰਥ ਦਿੱਤੇ ਹਨ। ਅੱਜ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਧਾਰਾ 370 ਨੂੰ ਰੱਦ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਸੰਵਿਧਾਨਕ ਸੀ।
ਇਹ ਵੀ ਪੜ੍ਹੋ- PM ਮੋਦੀ ਨੇ ਧਾਰਾ 370 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਦੱਸਿਆ ਇਤਿਹਾਸਕ
ਇਕ ਹੋਰ ਟਵੀਟ ਵਿਚ ਸ਼ਾਹ ਨੇ ਕਿਹਾ ਕਿ ਧਾਰਾ-370 ਨੂੰ ਰੱਦ ਕਰਨ ਤੋਂ ਬਾਅਦ ਗਰੀਬਾਂ ਅਤੇ ਵਾਂਝੇ ਲੋਕਾਂ ਦੇ ਅਧਿਕਾਰ ਬਹਾਲ ਕੀਤੇ ਗਏ ਹਨ। ਵੱਖਵਾਦ ਅਤੇ ਪੱਥਰਬਾਜ਼ੀ ਹੁਣ ਬੀਤੇ ਕੱਲ ਦੀਆਂ ਗੱਲਾਂ ਹਨ। ਪੂਰਾ ਖੇਤਰ ਹੁਣ ਸੁਰੀਲੇ ਸੰਗੀਤ ਅਤੇ ਸੱਭਿਆਚਾਰਕ ਸੈਰ-ਸਪਾਟੇ ਨਾਲ ਗੂੰਜਦਾ ਹੈ। ਏਕਤਾ ਦੇ ਬੰਧਨ ਮਜ਼ਬੂਤ ਹੋਏ ਹਨ ਅਤੇ ਭਾਰਤ ਨਾਲ ਅਖੰਡਤਾ ਹੋਰ ਮਜ਼ਬੂਤ ਹੋਈ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਹਮੇਸ਼ਾ ਤੋਂ ਸਾਡੇ ਦੇਸ਼ ਦਾ ਹਿੱਸਾ ਹਨ ਅਤੇ ਰਹਿਣਗੇ। ਸਾਡੀ ਸਰਕਾਰ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਸਥਾਈ ਸ਼ਾਂਤੀ ਸਥਾਪਤ ਕਰਨ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੈਂਸੈਕਸ ਨੇ ਬਣਾਇਆ ਰਿਕਾਰਡ, ਪਹਿਲੀ ਵਾਰ 70,000 ਦੇ ਪਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8