ਮੁੜ ਲਾਗੂ ਹੋਵੇ ਧਾਰਾ 370, ਜੰਮੂ ਵਿਧਾਨ ਸਭਾ ''ਚ ਮਤਾ ਪੇਸ਼
Monday, Nov 04, 2024 - 12:31 PM (IST)
ਸ੍ਰੀਨਗਰ : ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੇ ਵਿਧਾਇਕ ਵਹੀਦ ਪਾਰਾ ਨੇ ਸੋਮਵਾਰ ਨੂੰ ਸਾਬਕਾ ਰਾਜ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰਨ ਦੇ ਖ਼ਿਲਾਫ਼ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ ਗਿਆ ਅਤੇ ਸਾਬਕਾ ਰਾਜ ਨੂੰ ਦਿੱਤਾ ਵਿਸ਼ੇਸ਼ ਦਰਜਾ ਬਹਾਲ ਕਰਨ ਦੀ ਮੰਗ ਕੀਤੀ ਗਈ, ਜਿਸ ਕਾਰਨ ਸਦਨ ਵਿੱਚ ਕਾਫੀ ਹੰਗਾਮਾ ਹੋਇਆ। ਪੁਲਵਾਮਾ ਤੋਂ ਵਿਧਾਇਕ ਨੇ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਸੀਨੀਅਰ ਨੇਤਾ ਅਤੇ ਸੱਤ ਵਾਰ ਵਿਧਾਇਕ ਅਬਦੁਲ ਰਹੀਮ ਰਾਥਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੇ ਪਹਿਲੇ ਸਪੀਕਰ ਚੁਣੇ ਜਾਣ ਤੋਂ ਤੁਰੰਤ ਬਾਅਦ ਮਤਾ ਪੇਸ਼ ਕੀਤਾ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਪਾਰਾ ਨੇ ਮਤਾ ਪੇਸ਼ ਕਰਦੇ ਹੋਏ ਕਿਹਾ, "ਜੰਮੂ-ਕਸ਼ਮੀਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸਦਨ (ਜੰਮੂ-ਕਸ਼ਮੀਰ ਦੇ) ਵਿਸ਼ੇਸ਼ ਦਰਜੇ ਨੂੰ ਖ਼ਤਮ ਕੀਤੇ ਜਾਣ ਦਾ ਵਿਰੋਧ ਕਰਦਾ ਹੈ।" ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਸਾਰੇ 28 ਵਿਧਾਇਕ ਇਸ ਕਦਮ ਦਾ ਵਿਰੋਧ ਕਰਨ ਲਈ ਖੜ੍ਹੇ ਹੋ ਗਏ। ਭਾਜਪਾ ਵਿਧਾਇਕ ਸ਼ਿਆਮ ਲਾਲ ਸ਼ਰਮਾ ਨੇ ਪਾਰਾ 'ਤੇ ਵਿਧਾਨ ਸਭਾ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਮਤਾ ਲਿਆਉਣ ਦਾ ਦੋਸ਼ ਲਗਾਇਆ ਅਤੇ ਇਸ ਲਈ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ - 19 ਨਵੰਬਰ ਤੱਕ ਬਣਾਏ ਜਾਣਗੇ 90,000 ਨਵੇਂ ਰਾਸ਼ਨ ਕਾਰਡ, ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8