ਕਤਲ ਕੇਸ ’ਚ ਅਰੁਣ ਗਵਲੀ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
Monday, Jun 03, 2024 - 06:17 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੈਂਗਸਟਰ ਅਰੁਣ ਗਵਲੀ ਦੀ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਜਸਟਿਸ ਅਰਵਿੰਦ ਕੁਮਾਰ ਤੇ ਸੰਦੀਪ ਮਹਿਤਾ ਦੇ ਵੋਕੇਸ਼ਨਲ ਬੈਂਚ ਨੇ ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਦੇ 5 ਅਪ੍ਰੈਲ ਦੇ ਉਸ ਹੁਕਮ ਨੂੰ ਲਾਗੂ ਕਰਨ ’ਤੇ ਰੋਕ ਲਾ ਦਿੱਤੀ ਸੀ, ਜਿਸ ਨੇ ਸੂਬੇ ਦੇ ਅਧਿਕਾਰੀਆਂ ਨੂੰ 2006 ਦੀ ਮੁਆਫੀ ਨੀਤੀ ਅਧੀਨ ਗਵਲੀ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਰਜ਼ੀ 'ਤੇ ਵਿਚਾਰ ਕਰਨ ਦਾ ਹੁਕਮ ਦਿੱਤਾ ਸੀ।
ਮਹਾਰਾਸ਼ਟਰ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜਾ ਠਾਕਰੇ ਨੇ ਅਦਾਲਤ ਨੂੰ ਹਾਈ ਕੋਰਟ ਦੇ 5 ਅਪ੍ਰੈਲ ਦੇ ਹੁਕਮ ’ਤੇ ਰੋਕ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਗਵਲੀ ਸੂਬੇ ਦੀ 2006 ਦੀ ਛੋਟ ਦੀ ਨੀਤੀ ਅਧੀਨ ਲਾਭ ਮੰਗ ਰਿਹਾ ਹੈ ਜੋ ਕਤਲ ਦੇ ਇਕ ਕੇਸ ’ਚ ਉਮਰ ਕੈਦ ਦੀ ਸਜ਼ਾ ਕਟ ਰਿਹਾ ਹੈ। ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਗਵਲੀ ਦੀ ਉਸ ਪਟੀਸ਼ਨ ਨੂੰ ਪ੍ਰਵਾਨ ਕਰ ਲਿਆ ਸੀ, ਜਿਸ ’ਚ ਉਸ ਨੇ 10 ਜਨਵਰੀ, 2006 ਦੀ ਮੁਆਫੀ ਨੀਤੀ ਦੇ ਆਧਾਰ ’ਤੇ ਸੂਬਾ ਸਰਕਾਰ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਇਹ 31 ਅਗਸਤ, 2012 ਨੂੰ ਦੋਸ਼ ਸਿੱਧੀ ਤੱਕ ਲਾਗੂ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e