ਅਰੁਣ ਜੇਤਲੀ ਦੀ ਹਾਲਤ ਨਾਜ਼ੁਕ, ਕੇਜਰੀਵਾਲ ਮਿਲਣ ਏਮਜ਼ ਪੁੱਜੇ

08/18/2019 1:50:51 PM

ਨਵੀਂ ਦਿੱਲੀ— ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਹ ਲੈਣ 'ਚ ਮੁਸ਼ਕਲ ਆਉਣ ਤੋਂ ਬਾਅਦ ਉਨ੍ਹਾਂ ਨੂੰ ਬੀਤੀ 9 ਅਗਸਤ ਨੂੰ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜੇਤਲੀ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਸੱਤਾਪੱਖ ਅਤੇ ਵਿਰੋਧੀ ਧਿਰ ਦੇ ਨੇਤਾ ਲਗਾਤਾਰ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਭਾਵ ਐਤਵਾਰ ਨੂੰ ਉਨ੍ਹਾਂ ਨੂੰ ਦੇਖਣ ਪਹੁੰਚੇ। ਜੇਤਲੀ ਦਾ ਹਾਲ ਜਾਣਨ ਮਗਰੋਂ ਕੇਜਰੀਵਾਲ ਨੇ ਟਵੀਟ ਕੀਤਾ, ''ਸ਼੍ਰੀ ਅਰੁਣ ਜੇਤਲੀ ਨੂੰ ਮਿਲਣ ਗਿਆ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਛੇਤੀ ਸਿਹਤਯਾਬੀ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ।'' 

PunjabKesari

ਦੱਸਣਯੋਗ ਹੈ ਕਿ 2018 'ਚ ਜੇਤਲੀ ਦੀ ਕਿਡਨੀ ਦਾ ਟਰਾਂਸਪਲਾਂਟ ਹੋਇਆ ਸੀ। ਇਸ ਤੋਂ ਬਾਅਦ ਜੇਤਲੀ ਨੂੰ ਸਾਫਟ ਟਿਸ਼ੂ ਕੈਂਸਰ ਹੋ ਗਿਆ, ਜਿਸ ਦੀ ਸਰਜਰੀ ਲਈ ਉਹ ਇਸ ਸਾਲ ਦੀ ਸ਼ੁਰੂਆਤ ਵਿਚ ਅਮਰੀਕਾ ਵੀ ਗਏ ਸਨ। ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਨਹੀਂ ਲੜੀਆਂ ਸਨ ਅਤੇ ਕੈਬਨਿਟ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।


Tanu

Content Editor

Related News