ਅਰੁਣਾਚਲ ਪ੍ਰਦੇਸ਼ ''ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
Wednesday, Feb 04, 2026 - 02:49 PM (IST)
ਈਟਾਨਗਰ : ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.1 ਮਾਪੀ ਗਈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਸਵੇਰੇ 8:57 ਵਜੇ ਆਇਆ ਅਤੇ ਇਸਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਸੀ।
ਇਹ ਵੀ ਪੜ੍ਹੋ : ਇਸ ਸੂਬੇ ਦੇ ਪਿਆਕੜਾਂ ਲਈ ਖ਼ਾਸ ਖ਼ਬਰ: 1 ਅਪ੍ਰੈਲ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ
ਈਟਾਨਗਰ ਵਿੱਚ ਸੈਂਟਰ ਫਾਰ ਅਰਥ ਸਾਇੰਸਜ਼ ਐਂਡ ਹਿਮਾਲੀਅਨ ਸਟੱਡੀਜ਼ ਦੇ ਭੂਚਾਲ ਵਿਗਿਆਨ ਵਿਭਾਗ ਦੇ ਤਕਨੀਕੀ ਅਧਿਕਾਰੀ ਨਯਲਮ ਸੁਨੀਲ ਨੇ ਕਿਹਾ ਕਿ ਅੱਜ ਸਵੇਰੇ ਪੱਛਮੀ ਕਾਮੇਂਗ ਜ਼ਿਲ੍ਹੇ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਨ੍ਹਾਂ ਕਿਹਾ, "ਹੁਣ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।"
ਇਹ ਵੀ ਪੜ੍ਹੋ : 'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ ਮਾਲਕ ਨੂੰ ਪਾਈ ਝਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
