ਅਰੁਣਾਚਲ ਪ੍ਰਦੇਸ਼ ''ਚ ਵੱਡਾ ਹਾਦਸਾ: ਡੂੰਘੀ ਖੱਡ ''ਚ ਡਿੱਗੀ ਜਵਾਨਾਂ ਦੀ ਗੱਡੀ, ਨਾਇਬ ਸੂਬੇਦਾਰ ਸਣੇ ਦੋ ਦੀ ਮੌਤ
Tuesday, Mar 10, 2026 - 11:57 AM (IST)
ਈਟਾਨਗਰ : ਅਰੁਣਾਚਲ ਪ੍ਰਦੇਸ਼ ਦੇ ਉੱਪਰੀ ਸੁਬਨਸਿਰੀ ਜ਼ਿਲ੍ਹੇ ਵਿੱਚ ਫੌਜ ਦੀ ਇਕ ਗੱਡੀ ਦੇ ਖੱਡ ਵਿੱਚ ਡਿੱਗਣ ਦੀ ਸੂਚਨਾ ਮਿਲੀ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਸ ਹਾਦਸੇ ਦੌਰਾਨ ਇੱਕ ਨਾਇਬ ਸੂਬੇਦਾਰ ਸਮੇਤ ਦੋ ਸੈਨਿਕਾਂ ਦੀ ਮੌਤ ਹੋ ਗਈ। ਫੌਜ ਵੱਲੋਂ ਦੇਰੀ ਨਾਲ ਆਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਹਾਦਸਾ 7 ਮਾਰਚ ਨੂੰ ਭਾਰਤ-ਚੀਨ ਸਰਹੱਦ ਦੇ ਨੇੜੇ ਰੈਡੀ ਪਿੰਡ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ - 1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ, ਕਿਹਾ- ਸਰ! ਮੇਰੇ ਪਿਓ ਨੂੰ ਰੋਕੋ
ਇਸ ਹਾਦਸੇ ਦੌਰਾਨ ਵਾਹਨ ਆਪਰੇਸ਼ਨ ਸਨੋ ਲੀਓਪਾਰਡ ਦੇ ਤਹਿਤ ਕਾਰਜਸ਼ੀਲ ਡਿਊਟੀ ਲਈ ਗੇਲੇਮੋ ਤੋਂ ਤਕਸਿੰਗ ਜਾ ਰਿਹਾ ਸੀ। ਮ੍ਰਿਤਕਾਂ ਦੀ ਪਛਾਣ 56 ਆਰਟਿਲਰੀ ਬ੍ਰਿਗੇਡ ਦੇ 908 ਫੀਲਡ ਰੈਜੀਮੈਂਟ ਦੇ ਨਾਇਬ ਸੂਬੇਦਾਰ ਕੁਲਵੰਤ ਸਿੰਘ ਅਤੇ 18 ਸਿੱਖ ਰੈਜੀਮੈਂਟ ਦੇ ਨਾਇਕ ਪ੍ਰਦੀਪ ਕੁਮਾਰ ਸ਼ਰਮਾ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਰਾਏਬਰੇਲੀ, ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਮ ਲਈ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ - 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜੰਗ ਕਾਰਨ ਕੀ ਭਾਰਤ 'ਚ ਹੋ ਗਈ ਗੈਸ ਦੀ ਕਮੀ?
ਇਸ ਹਾਦਸੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਕਿਹਾ ਕਿ 908 ਫੀਲਡ ਰੈਜੀਮੈਂਟ ਦੇ ਡਰਾਈਵਰ ਅਮਰਜੀਤ ਗੁਰਜਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸਦਾ ਬੋਰੋਰੂਪਕ ਦੇ ਫੀਲਡ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵਲੋਂ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਹਾਦਸੇ ਦੀ ਜਾਣਕਾਰੀ ਇਕ ਰੱਖਿਆ ਅਧਿਕਾਰੀ ਨੇ ਮੰਗਲਵਾਰ ਨੂੰ ਦਿੱਤੀ।
ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
