ਅਰੁਣਾਚਲ ਪ੍ਰਦੇਸ਼ ਪੁੱਜੇ PM ਮੋਦੀ, 5100 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
Monday, Sep 22, 2025 - 12:47 PM (IST)

ਈਟਾਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ 5,125.37 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਵਰਚੁਅਲ ਮੀਡੀਆ ਰਾਹੀਂ ਉਨ੍ਹਾਂ ਨੇ ਈਟਾਨਗਰ ਦੇ ਇੰਦਰਾ ਗਾਂਧੀ ਪਾਰਕ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸ਼ੀ-ਯੋਮੀ ਜ਼ਿਲ੍ਹੇ ਵਿੱਚ ਦੋ ਵੱਡੇ ਪਣ-ਬਿਜਲੀ ਪ੍ਰਾਜੈਕਟਾਂ ਅਤੇ ਤਵਾਂਗ ਵਿੱਚ ਇੱਕ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਰੱਖਿਆ। ਅਧਿਕਾਰੀਆਂ ਨੇ ਦੱਸਿਆ ਕਿ 186 ਮੈਗਾਵਾਟ ਦਾ ਟੈਟੋ-1 ਪ੍ਰਾਜੈਕਟ ਅਰੁਣਾਚਲ ਪ੍ਰਦੇਸ਼ ਸਰਕਾਰ ਅਤੇ ਉੱਤਰ ਪੂਰਬੀ ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਲਿਮਟਿਡ (ਨੀਪਕੋ) ਦੁਆਰਾ ਸਾਂਝੇ ਤੌਰ 'ਤੇ ₹1,750 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਾਸ, ਮੱਛੀ ਤੇ ਅੰਡਿਆਂ ਦੀ ਵਿਕਰੀ 'ਤੇ ਲੱਗੀ ਪਾਬੰਦੀ! ਜਾਣੋ ਕਦੋਂ ਤੱਕ ਜਾਰੀ ਰਹੇਗਾ ਇਹ ਹੁਕਮ
ਇਸ ਤੋਂ ਸਾਲਾਨਾ ਲਗਭਗ 802 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ 240 ਮੈਗਾਵਾਟ ਦੇ ਹੀਓ ਪ੍ਰਾਜੈਕਟ, ਜੋ ਕਿ ਰਾਜ ਸਰਕਾਰ ਅਤੇ ਨੀਪਕੋ ਦੁਆਰਾ ₹1,939 ਕਰੋੜ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ, ਤੋਂ ਸਾਲਾਨਾ ਲਗਭਗ 1,000 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਮੋਦੀ ਨੇ ਤਵਾਂਗ ਵਿੱਚ ਇੱਕ ਕਨਵੈਨਸ਼ਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ, ਜੋ ਕਿ ਪੀਐਮ-ਡਿਵਾਈਨ ਸਕੀਮ ਅਧੀਨ ₹145.37 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 1,500 ਤੋਂ ਵੱਧ ਲੋਕਾਂ ਦੀ ਸਮਰੱਥਾ ਵਾਲਾ ਇਹ ਕੇਂਦਰ ਵਿਸ਼ਵ ਪੱਧਰੀ ਮਿਆਰਾਂ ਅਨੁਸਾਰ ਬਣਾਇਆ ਜਾਵੇਗਾ ਅਤੇ ਇਸ ਖੇਤਰ ਦੀ ਸੈਰ-ਸਪਾਟਾ ਅਤੇ ਸੱਭਿਆਚਾਰਕ ਸੰਭਾਵਨਾ ਨੂੰ ਵਧਾਏਗਾ।
ਇਹ ਵੀ ਪੜ੍ਹੋ : GST ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ, ਦੁੱਧ-ਦਹੀਂ ਤੋਂ ਲੈ ਕੇ TV-ਕਾਰਾਂ ਤੱਕ 295 ਚੀਜ਼ਾਂ ਹੋਣਗੀਆਂ ਸਸਤੀਆਂ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 1,290 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵੀ ਲਾਂਚ ਕੀਤੇ, ਜਿਨ੍ਹਾਂ ਵਿੱਚ ਸੰਪਰਕ, ਸਿਹਤ ਅਤੇ ਅੱਗ ਸੁਰੱਖਿਆ ਸਮੇਤ ਵੱਖ-ਵੱਖ ਖੇਤਰ ਸ਼ਾਮਲ ਹਨ। ਇਸ ਸਮਾਗਮ ਵਿੱਚ ਰਾਜਪਾਲ ਕੇ.ਟੀ ਪਾਰਨਾਈਕ, ਮੁੱਖ ਮੰਤਰੀ ਪੇਮਾ ਖਾਂਡੂ ਅਤੇ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਮੌਜੂਦ ਸਨ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।