CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ ਹਿਰਾਸਤ ''ਚ
Saturday, Oct 10, 2026 - 05:01 PM (IST)
ਨਵੀਂ ਦਿੱਲੀ (ਏਜੰਸੀ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼ਨੀਵਾਰ ਨੂੰ ਦਿੱਲੀ ਪੁਲਸ ਨੇ ਉਨ੍ਹਾਂ ਦੇ ਘਰ ਦੇ ਬਾਹਰ ਉਸ ਸਮੇਂ ਹਿਰਾਸਤ 'ਚ ਲੈ ਲਿਆ, ਜਦੋਂ ਉਹ ਮੁੱਖ ਚੋਣ ਕਮਿਸ਼ਨਰ ਦੇ ਖਿਲਾਫ ਇਕ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਜੰਤਰ-ਮੰਤਰ ਜਾ ਰਹੇ ਸਨ। ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸੰਜੇ ਸਿੰਘ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਅਤੇ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦੀ ਹਿਰਾਸਤ ਨੂੰ ਰੋਕਣ ਲਈ ਕੇਂਦਰੀ ਦਿੱਲੀ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਇਸ ਨੂੰ "ਐਮਰਜੈਂਸੀ ਤੋਂ ਵੀ ਬਦਤਰ" ਦੱਸਿਆ।
ਸੀਨੀਅਰ ਆਪ ਨੇਤਾ ਆਤਿਸ਼ੀ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ, "ਤਿੰਨ ਵਾਰ ਦਿੱਲੀ ਦੇ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਨੂੰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਨ ਲਈ ਦਿੱਲੀ ਪੁਲਸ ਨੇ ਹਿਰਾਸਤ 'ਚ ਲੈ ਲਿਆ।'' ਉੱਥੇ ਹੀ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ, ਡੇਰੇਕ ਓ'ਬ੍ਰਾਇਨ, ਡੋਲਾ ਸੇਨ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਸਾਊਥ ਐਵੇਨਿਊ ਤੋਂ ਹਿਰਾਸਤ 'ਚ ਲੈ ਲਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
