ਕੇਜਰੀਵਾਲ ਦੂਜੀ ਵਾਰ ਵੀ ਨਹੀਂ ਹੋਏ ਸੋਨੀਪਤ ਅਦਾਲਤ ’ਚ ਪੇਸ਼
Friday, Mar 21, 2025 - 09:55 AM (IST)

ਸੋਨੀਪਤ- ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਹਰਿਆਣਾ ਦੀ ਸ਼ਿਕਾਇਤ ਦੇ ਮਾਮਲੇ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਦੂਜੀ ਵਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀ. ਜੇ. ਐੱਮ.) ਨੇਹਾ ਗੋਇਲ ਦੀ ਅਦਾਲਤ ਵਿਚ ਪੇਸ਼ ਨਹੀਂ ਹੋਏ।
ਅਦਾਲਤ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ ਪਰ ਉਨ੍ਹਾਂ ਦੇ ਵਕੀਲ ਨੇ ਅਰਜ਼ੀ ਦਾਇਰ ਕਰ ਕੇ ਕਿਹਾ ਕਿ ਇਹ ਮਾਮਲਾ ਸਥਾਨਕ ਅਦਾਲਤ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ ਅਤੇ ਇਸ ਦੀ ਸੁਣਵਾਈ ਵਿਸ਼ੇਸ਼ ਅਦਾਲਤ ਵਿਚ ਹੋਣੀ ਚਾਹੀਦੀ ਹੈ। ਸਰਕਾਰੀ ਵਕੀਲ ਨੇ ਇਸ ’ਤੇ ਬਹਿਸ ਦੀ ਮੰਗ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਅਗਲੀ ਤਾਰੀਖ਼ 31 ਮਈ ਨਿਰਧਾਰਤ ਕੀਤੀ।