ਸਿੰਘੂ ਸਰਹੱਦ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼
Monday, Dec 07, 2020 - 11:15 AM (IST)

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ਪੁੱਜੇ, ਜਿੱਥੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਕਿਸਾਨ ਬੀਤੇ ਕਈ ਦਿਨ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਇੱਥੇ ਕਿਸਾਨ ਸੰਗਠਨਾਂ ਵੱਲੋਂ 8 ਦਸੰਬਰ ਨੂੰ ਸੱਦੇ ਗਏ 'ਭਾਰਤ ਬੰਦ' ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਕਰਮਚਾਰੀ ਰਾਸ਼ਟਰ ਵਿਆਪੀ ਹੜਤਾਲ ਦਾ ਸਮਰਥਨ ਕਰਣਗੇ। ਉਨ੍ਹਾਂ ਨੇ ਸਾਰੇ ਨਾਗਰਿਕਾਂ ਤੋਂ ਕਿਸਾਨਾਂ ਦਾ ਸਮਰਥਨ ਕਰਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੇ ਭਾਰਤੀ ਟੀਮ ਨੂੰ ਦਿੱਤੀ ਵਧਾਈ, ਟਵੀਟ ਕਰਕੇ ਆਖ਼ੀ ਇਹ ਗੱਲ
ਕੇਜਰੀਵਾਲ ਨੇ ਕਿਹਾ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ, ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਜਾਇਜ਼ ਹੈ। ਦਿੱਲੀ ਸਰਕਾਰ ਅਤੇ ਸਾਡੀ ਪਾਰਟੀ ਕਿਸਾਨਾਂ ਦੇ ਸੰਘਰਸ਼ ਨਾਲ ਹੈ। ਜਦੋਂ ਕਿਸਾਨ ਸਰਹੱਦ 'ਤੇ ਆਏ ਸਨ ਤਾਂ ਕੇਂਦਰ ਅਤੇ ਦਿੱਲੀ ਪੁਲਸ ਨੇ ਸਾਡੇ ਕੋਲੋਂ ਦਿੱਲੀ ਦੇ 9 ਸਟੇਡੀਅਮ ਜੇਲ ਬਣਾਉਣ ਲਈ ਇਜਾਜ਼ਤ ਮੰਗੀ ਸੀ। ਉਨ੍ਹਾਂ ਕਿਹਾ ਕਿ ਸਾਡੇ 'ਤੇ ਦਬਾਅ ਬਣਾਇਆ ਗਿਆ ਪਰ ਅਸੀਂ ਕੋਈ ਇਜਾਜ਼ਤ ਨਹੀਂ ਦਿੱਤੀ। ਸਾਡੀ ਸਰਕਾਰ, ਪਾਰਟੀ ਲਗਾਤਾਰ ਸੇਵਾਦਾਰ ਦੀ ਤਰ੍ਹਾਂ ਕਿਸਾਨਾਂ ਦੀ ਸੇਵਾ ਕਰਨ ਵਿਚ ਲੱਗੇ ਹੋਏ ਹਨ। ਮੈਂ ਸੇਵਾਦਾਰ ਦੇ ਤੌਰ 'ਤੇ ਆਇਆ ਹਾਂ ਅਤੇ ਕਿਸਾਨਾਂ ਦੀ ਸੇਵਾ ਕਰਨ ਆਇਆ ਹਾਂ। ਕਿਸਾਨ ਲਗਾਤਾਰ ਮਿਹਨਤ ਕਰਕੇ ਅੰਨ ਉਗਾਉਂਦਾ ਹੈ। ਅਜਿਹੇ ਵਿਚ ਸਾਡਾ ਫਰਜ਼ ਹੈ ਕਿ ਅਸੀਂ ਕਿਸਾਨਾਂ ਦੀ ਸੇਵਾ ਕਰੀਏ।
ਇਸ ਦੌਰਾਨ ਕੇਜਰੀਵਾਲ ਨੇ ਇੱਥੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਲਈ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲੈਂਦੇ ਹੋਏ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਨੋਟ : ਸਿੰਘੂ ਸਰਹੱਦ ਪੁੱਜੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼ ਹੈ। ਇਸ 'ਤੇ ਕੀ ਹੈ ਤੁਹਾਡੀ ਰਾਏ। ਕੁਮੈਂਟ ਬਾਕਸ 'ਚ ਦਿਓ ਜਵਾਬ।