ਦਿੱਲੀ ਹੋਟਲ ਅੱਗ : ਕੇਜਰੀਵਾਲ ਨੇ ਮ੍ਰਿਤਕਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
Tuesday, Feb 12, 2019 - 03:43 PM (IST)

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਲਬਾਗ ਦੇ ਇਕ ਹੋਟਲ ਵਿਚ ਅੱਗ ਲੱਗਣ ਦੀ ਘਟਨਾ ਵਿਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰੋਲਬਾਗ ਦੇ ਅਰਪਿਤ ਪੈਲੇਸ ਹੋਟਲ ਵਿਚ ਮੰਗਲਵਾਰ ਭਾਵ ਅੱਜ ਤੜਕੇ ਅੱਗ ਲੱਗ ਗਈ, ਜਿਸ 'ਚ 17 ਲੋਕਾਂ ਦੀ ਜਾਨ ਚੱਲੀ ਗਈ ਹੈ ਅਤੇ ਕਈ ਹੋਰ ਝੁਲਸ ਗਏ। ਕੇਜਰੀਵਾਲ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਮੁਆਵਜ਼ੇ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਇਸ ਮਾਮਲੇ ਵਿਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਹਨ।