ਦਿੱਲੀ 'ਚ ਵਧਦੇ ਅਪਰਾਧਾਂ 'ਤੇ ਕੇਜਰੀਵਾਲ ਨੇ ਕਿਹਾ- 'ਇਕ-ਦੂਜੇ ਨੂੰ ਦੋਸ਼ ਦੇਣਾ ਹੱਲ ਨਹੀਂ ਹੈ'

07/07/2019 2:49:36 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵਧਦੇ ਅਪਰਾਧਾਂ ਦੇ ਮੁੱਦੇ 'ਤੇ ਕੇਂਦਰ ਵਿਰੁੱਧ ਉਨ੍ਹਾਂ ਦਾ ਰਵੱਈਆ ਨਰਮ ਨਹੀਂ ਹੋਇਆ ਹੈ ਪਰ ਇਸ ਨੂੰ ਲੈ ਕੇ ਇਕ-ਦੂਜੇ ਨੂੰ ਦੋਸ਼ ਦੇਣਾ ਹੱਲ ਨਹੀਂ ਹੈ। ਮੁੱਖ ਮੰਤਰੀ ਨੇ ਇਕ ਆਵਾਸੀ ਕੰਪਲੈਕਸ ਵਿਚ ਸੀ. ਸੀ. ਟੀ. ਵੀ. ਕੈਮਰਾ ਲਾਏ ਜਾਣ ਕੰਮ ਦੇ ਉਦਘਾਟਨ ਲਈ ਆਯੋਜਿਤ ਇਕ ਸਮਾਰੋਹ ਤੋਂ ਬਾਅਦ ਕਿਹਾ, ''ਕਿਸ ਨੇ ਕਿਹਾ ਕਿ ਸਾਡਾ ਰਵੱਈਆ ਨਰਮ ਹੋ ਗਿਆ ਹੈ? ਅਸੀਂ ਕਈ ਵਾਰ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਖਰਾਬ ਹੁੰਦੀ ਸਥਿਤੀ ਦੇ ਮੱਦੇਨਜ਼ਰ ਸਖਤ ਕਦਮ ਚੁੱਕਣੇ ਚਾਹੀਦੇ ਹਨ।'' ਕੇਜਰੀਵਾਲ ਨੇ ਕਿਹਾ, ''ਸਾਡੀ ਸਰਕਾਰ ਉਨ੍ਹਾਂ ਨਾਲ ਸਹਿਯੋਗ ਕਰ ਰਹੀ ਹੈ। ਅਸੀਂ ਉਹ ਕਰ ਰਹੇ ਹਾਂ, ਜੋ ਅਸੀਂ ਕਰ ਸਕਦੇ ਹਾਂ। ਇਕ-ਦੂਜੇ ਨੂੰ ਦੋਸ਼ ਦੇਣਾ ਜਾਂ ਇਕ-ਦੂਜੇ ਦੀ ਆਲੋਚਨਾ ਕਰਨਾ ਹੱਲ ਨਹੀਂ ਹੈ।''

ਜ਼ਿਕਰਯੋਗ ਹੈ ਕਿ ਦਿੱਲੀ ਪੁਲਸ ਗ੍ਰਹਿ ਮੰਤਰਾਲੇ ਤਹਿਤ ਆਉਂਦੀ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਸੀ. ਸੀ. ਟੀ. ਵੀ. ਕੈਮਰਾ ਲਾ ਰਹੀ ਹੈ। ਸਾਡੇ ਅਧਿਕਾਰ ਖੇਤਰ 'ਚ ਆਉਣ ਵਾਲੀਆਂ ਸੜਕਾਂ 'ਚ ਰੋਸ਼ਨੀ ਦਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਾਨੂੰਨ ਵਿਵਸਥਾ ਦੇ ਸੰਬੰਧ ਵਿਚ ਕੇਂਦਰ ਨੂੰ ਹਰ ਪ੍ਰਕਾਰ ਦੀ ਮਦਦ ਮੁਹੱਈਆ ਕਰਾਉਣ ਲਈ ਤਿਆਰ ਹਨ ਪਰ ਕੇਂਦਰ ਨੂੰ ਆਪਣੇ ਤਹਿਤ ਆਉਣ ਵਾਲੇ ਮਾਮਲਿਆਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਕੇਜਰੀਵਾਲ ਨੇ ਕਿਹਾ ਕਿ ਖਾਸ ਕਰ ਕੇ ਔਰਤਾਂ ਵਿਰੁੱਧ ਅਪਰਾਧ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਸ਼ਹਿਰ 'ਚ ਕਰੀਬ 3 ਲੱਖ ਸੀ. ਸੀ. ਟੀ. ਵੀ. ਕੈਮਰੇ ਲਾ ਰਹੀ ਹੈ, ਜਿਸ ਨਾਲ ਅਪਰਾਧੀਆਂ ਨੂੰ ਫੜਨ 'ਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਕੈਮਰਿਆਂ ਤੋਂ ਦਿੱਲੀ ਪੁਲਸ ਨੂੰ ਅਹਿਮ ਸੁਰਾਗ ਹਾਸਲ ਕਰਨ 'ਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ, ''ਮੈਂ 6 ਸਾਲਾ ਇਕ ਰੇਪ ਪੀੜਤਾ ਨੂੰ ਮਿਲਣ ਸ਼ਨੀਵਾਰ ਨੂੰ ਸਫਦਰਜੰਗ ਹਸਪਤਾਲ ਗਿਆ ਸੀ। ਇਸ ਮਾਮਲੇ ਦੇ ਦੋਸ਼ੀ ਨੂੰ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿਚ ਫੜ ਲਿਆ ਗਿਆ ਸੀ।


Tanu

Content Editor

Related News