ਪ੍ਰਦੂਸ਼ਣ ਨੂੰ ਲੈ ਕੇ ਕੇਜਰੀਵਾਲ ਦੀ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਹੱਥ ਜੋੜ ਕੇ ਅਪੀਲ
Tuesday, Oct 29, 2019 - 04:54 PM (IST)

ਨਵੀਂ ਦਿੱਲੀ— ਦਿੱਲੀ 'ਚ ਹਵਾ ਪ੍ਰਦੂਸ਼ਣ ਇਸ ਕਦਰ ਵਧ ਗਿਆ ਹੈ ਕਿ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ। ਵਧਦੇ ਪ੍ਰਦੂਸ਼ਣ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਕੇਜਰੀਵਾਲ ਨੇ ਟਵਿੱਟਰ 'ਤੇ ਟਵੀਟ ਕਰ ਕੇ ਦੋਹਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, ''ਦਿੱਲੀ ਵਾਸੀਆਂ ਵਲੋਂ ਮੇਰੀ ਪੰਜਾਬ, ਹਰਿਆਣਾ ਸਰਕਾਰਾਂ ਨੂੰ ਹੱਥ ਜੋੜ ਕੇ ਅਪੀਲ ਹੈ ਕਿ ਤੁਰੰਤ ਕੁਝ ਠੋਸ ਕਦਮ ਚੁੱਕਣ ਅਤੇ ਦਿੱਲੀ ਨੂੰ ਗੈਸ ਚੈਂਬਰ ਬਣਨ ਤੋਂ ਬਚਾਉ। ਅਸੀਂ ਆਪਣੇ ਪੱਧਰ 'ਤੇ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ।''
ਦੱਸਣਯੋਗ ਹੈ ਕਿ ਦਿੱਲੀ ਵਿਚ ਵੱਧਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਸਾੜੀ ਜਾਂਦੀ ਪਰਾਲੀ ਸਮਝਿਆ ਜਾ ਰਿਹਾ ਹੈ। ਦੀਵਾਲੀ 'ਤੇ ਚਲਾਏ ਗਏ ਪਟਾਕਿਆਂ ਕਾਰਨ ਵੀ ਦਿੱਲੀ 'ਚ ਹਵਾ ਪ੍ਰਦੂਸ਼ਣ ਵਧ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ 'ਚ ਔਖ ਹੋ ਰਹੀ ਹੈ।