ਵੱਡੀ ਖ਼ਬਰ : ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੋਸ਼ਿਸ਼
Friday, Oct 25, 2024 - 08:25 PM (IST)

ਨਵੀਂ ਦਿੱਲੀ- ਨਵੀਂ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੋਸ਼ਿਸ਼ ਹੋਈ ਹੈ। ਪਾਰਟੀ ਨੇ ਇਸ ਹਮਲੇ ਤੋਂ ਬਾਅਦ ਭਾਜਪਾ 'ਤੇ ਇਸ ਦੇ ਇਲਜ਼ਾਮ ਲਗਾਏ ਹਨ। ਪਾਰਟੀ ਨੇ ਭਾਜਪਾ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੇਜਰੀਵਾਲ 'ਤੇ ਇਹ ਹਮਲਾ ਭਾਜਪਾ ਨੇ ਕਰਵਾਇਆ ਹੈ।
ਜਾਣਕਾਰੀ ਮੁਤਾਬਕ ਇਹ ਹਮਲਾ ਕੇਜਰੀਵਾਲ ਦੇ ਦਿੱਲੀ ਦੇ ਵਿਕਾਸਪੁਰੀ ਵਿਖੇ ਪੈਦਲ ਯਾਤਰਾ ਦੌਰਾਨ ਭਾਜਪਾ ਦੇ ਸਮਰਥਕ ਦੱਸੇ ਜਾ ਰਹੇ ਹਨ। ਇਹ ਲੋਕ ਅਰਵਿੰਦ ਕੇਜਰੀਵਾਲ ਦੇ ਬੇਹੱਦ ਨਜ਼ਦੀਕ ਤੱਕ ਪਹੁੰਚ ਗਏ ਤੇ ਇਨ੍ਹਾਂ ਨੂੰ ਪੁਲਸ ਵੱਲੋਂ ਵੀ ਰੋਕਿਆ ਤੱਕ ਨਹੀਂ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e