ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਭੈੜੇ : ਕੇਜਰੀਵਾਲ

Monday, Mar 24, 2025 - 09:41 AM (IST)

ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਭੈੜੇ : ਕੇਜਰੀਵਾਲ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਲਈ ਨਹੀਂ ਸਗੋਂ ਆਜ਼ਾਦੀ ਘੁਲਾਟੀਏ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਅਤੇ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿਆਸਤ ਵਿਚ ਆਈ ਹੈ। ‘ਆਪ’ ਦੇ ‘ਏਕ ਸ਼ਾਮ ਸ਼ਹੀਦੋਂ ਕੇ ਨਾਮ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਰਾਸ਼ਟਰੀ ਰਾਜਧਾਨੀ ਦੀ ਸੱਤਾ ਵਿਚ ਆਉਣ ਤੋਂ ਬਾਅਦ ਦੋਵਾਂ ਮਹਾਨ ਵਿਅਕਤੀਆਂ ਦੀ ਵਿਰਾਸਤ ਦਾ ਨਿਰਾਦਰ ਕਰਨ ਦਾ ਦੋਸ਼ ਲਾਇਆ।

ਸ਼ਹੀਦੀ ਦਿਵਸ ਦੇ ਮੌਕੇ ’ਤੇ ਆਜ਼ਾਦੀ ਘੁਲਾਟੀਆਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਇਹ ਸਮਾਗਮ ਕਰਵਾਇਆ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਆਦਰਸ਼ ਬਾਬਾ ਸਾਹਿਬ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਹਨ। ਭਗਤ ਸਿੰਘ ਕਹਿੰਦੇ ਹੁੰਦੇ ਸਨ ਕਿ ਸਿਰਫ਼ ਅੰਗਰੇਜ਼ਾਂ ਨੂੰ ਹਟਾਉਣਾ ਹੀ ਕਾਫ਼ੀ ਨਹੀਂ ਹੈ, ਸਮਾਜ ਦੀ ਬਣਤਰ ਨੂੰ ਬਦਲਣਾ ਪਵੇਗਾ, ਨਹੀਂ ਤਾਂ ਗੋਰੇ ਅੰਗਰੇਜ਼ ਚਲੇ ਜਾਣਗੇ ਪਰ ਕਾਲੇ ਅੰਗਰੇਜ਼ ਆ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਬਿਲਕੁਲ ਇਹੀ ਹੋਇਆ ਹੈ। ਅੱਜ ਦੇ ਹਾਕਮ ਅੰਗਰੇਜ਼ਾਂ ਨਾਲੋਂ ਵੀ ਭੈੜੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਯੋਜਨਾ ਨੂੰ ਕਥਿਤ ਤੌਰ ’ਤੇ ਸੀਮਤ ਕਰਨ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News