ਖਰਾਬ ਹੁੰਦੀ ਕਾਨੂੰਨ ਵਿਵਸਥਾ ''ਤੇ ਚਰਚਾ ਲਈ ਕੇਜਰੀਵਾਲ ਨੇ ਸ਼ਾਹ ਤੋਂ ਮੰਗਿਆ ਸਮਾਂ

12/16/2019 6:06:08 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਵਿਗੜਦੀ ਕਾਨੂੰਨ ਵਿਵਸਥਾ 'ਤੇ ਚਰਚਾ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਉਨ੍ਹਾਂ ਨੇ ਸਮਾਂ ਮੰਗਿਆ ਹੈ। ਕੇਜਰੀਵਾਲ ਨੇ ਟਵੀਟ ਕੀਤਾ, ''ਦਿੱਲੀ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੈਂ ਬਹੁਤ ਚਿੰਤਾ ਵਿਚ ਹਾਂ। ਦਿੱਲੀ ਵਿਚ ਤੁਰੰਤ ਸ਼ਾਂਤੀ ਬਹਾਲ ਕੀਤੀ ਜਾਣੀ ਚਾਹੀਦੀ ਹੈ, ਇਸ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ।''

ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਨੇੜੇ ਨਿਊ ਫਰੈਂਡਸ ਕਾਲੋਨੀ 'ਚ ਪੁਲਸ ਨਾਲ ਝੜਪ ਹੋ ਗਈ, ਜਿਸ 'ਚ ਪ੍ਰਦਰਸ਼ਨਕਾਰੀਆਂ ਨੇ ਡੀ. ਟੀ. ਸੀ. ਦੀਆਂ 4 ਬੱਸਾਂ ਅਤੇ ਦੋ ਪੁਲਸ ਵਾਹਨਾਂ 'ਚ ਅੱਗ ਲਾ ਦਿੱਤੀ। ਝੜਪ ਵਿਚ ਵਿਦਿਆਰਥੀਆਂ, ਪੁਲਸ ਕਰਮੀਆਂ ਅਤੇ ਫਾਇਰ ਬ੍ਰਿਗੇਡ ਕਰਮੀਆਂ ਸਮੇਤ ਕਰੀਬ 60 ਲੋਕ ਜ਼ਖਮੀ ਹੋ ਗਏ। ਪੁਲਸ ਨੇ ਭੀੜ ਨੂੰ ਖਦੇੜਨ ਲਈ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਪਰ ਉਨ੍ਹਾਂ 'ਤੇ ਗੋਲੀਆਂ ਚਲਾਉਣ ਦੀ ਗੱਲ ਤੋਂ ਇਨਕਾਰ ਕੀਤਾ।

ਦਿੱਲੀ ਪੁਲਸ ਨੇ ਝੜਪ ਦੌਰਾਨ ਕਿਸੇ ਦੀ ਜ਼ਖਮੀ ਹੋਣ ਦੀਆਂ ਖਬਰਾਂ ਤੋਂ ਇਨਕਾਰ ਕੀਤਾ ਹੈ। ਪੁਲਸ ਕਾਰਵਾਈ ਵਿਰੁੱਧ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਕੜਾਕੇ ਦੀ ਠੰਡ ਜਾਮੀਆ ਦੇ ਗੇਟ ਦੇ ਬਾਹਰ ਕਮੀਜ ਉਤਾਰ ਕੇ ਪ੍ਰਦਰਸ਼ਨ ਵੀ ਕੀਤਾ। ਕੇਜਰੀਵਾਲ ਨੇ ਐਤਵਾਰ ਨੂੰ ਵੀ ਕਿਹਾ ਸੀ ਕਿ ਇਸ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਦਰਸ਼ਨ ਸ਼ਾਂਤੀਪੂਰਨ ਹੋਣਾ ਚਾਹੀਦਾ ਹੈ।

Tanu

This news is Content Editor Tanu