ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਪਰਿਵਾਰ ਸਣੇ ਕਟੜਾ ਪਹੁੰਚੇ ਅਰਵਿੰਦ ਕੇਜਰੀਵਾਲ

Tuesday, Oct 22, 2024 - 05:39 AM (IST)

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਲਈ ਪਰਿਵਾਰ ਸਣੇ ਕਟੜਾ ਪਹੁੰਚੇ ਅਰਵਿੰਦ ਕੇਜਰੀਵਾਲ

ਜੰਮੂ — ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕੀਤੇ। ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਟੜਾ ਪਹੁੰਚੇ ਅਤੇ ਮੰਦਰ ਲਈ ਰਵਾਨਾ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਰਤੀ ਵਿੱਚ ਹਿੱਸਾ ਲਿਆ ਅਤੇ ਮਾਤਾ ਵੈਸ਼ਨੋ ਦੇਵੀ ਦਾ ਆਸ਼ੀਰਵਾਦ ਲਿਆ।


author

Inder Prajapati

Content Editor

Related News