ਮਾਣਹਾਨੀ ਮਾਮਲਾ : ਸੀ. ਐੱਮ. ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

07/16/2019 11:15:05 AM

ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਵਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਣੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਦੋ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ। ਅਦਾਲਤ ਪਹੁੰਚਣ 'ਤੇ ਐਡੀਸ਼ਨਲ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਦੋਹਾਂ ਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ। ਕੇਜਰੀਵਾਲ ਅਤੇ ਸਿਸੋਦੀਆ 'ਤੇ ਭਾਜਪਾ ਨੇਤਾ ਵਜਿੰਦਰ ਗੁਪਤਾ ਅਤੇ ਰਾਜੀਵ ਬੱਬਰ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਇਨ੍ਹਾਂ ਦੋਹਾਂ ਮਾਮਲਿਆਂ ਦੀ ਸੁਣਵਾਈ ਲਈ ਕੇਜਰੀਵਾਲ ਅਤੇ ਸਿਸੋਦੀਆ ਅੱਜ ਯਾਨੀ ਕਿ ਮੰਗਲਵਾਰ ਨੂੰ ਦਿੱਲੀ ਦੀ ਇਕ ਅਦਾਲਤ ਵਿਚ ਪੇਸ਼ ਹੋਏ ਸਨ। 
ਇੱਥੇ ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ 'ਤੇ ਦਿੱਲੀ 'ਚ ਵੋਟਰ ਸੂਚੀ ਤੋਂ ਵੋਟਰਾਂ ਦਾ ਨਾਂ ਹਟਾਉਣ ਦਾ ਦੋਸ਼ ਲਾਇਆ ਸੀ। ਇਸ 'ਤੇ ਭਾਜਪਾ ਨੇਤਾ ਰਾਜੀਵ ਬੱਬਰ ਨੇ ਪਾਰਟੀ ਦੇ ਮਾਣ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਉਂਦੇ ਹੋਏ ਕੇਜਰੀਵਾਲ, ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਗੁਪਤਾ, ਵਿਧਾਇਕ ਮਨੋਜ ਕੁਮਾਰ ਅਤੇ 'ਆਪ' ਦੀ ਬੁਲਾਰਾ ਆਤਿਸ਼ੀ ਮਾਰਲੇਨਾ ਵਿਰੁੱਧ ਅਦਾਲਤ ਤੋਂ ਕਾਰਵਾਈ ਦੀ ਬੇਨਤੀ ਕੀਤੀ ਸੀ। ਹੋਰ ਦੋਸ਼ੀਆਂ ਨੂੰ ਇਸ ਤੋਂ ਪਹਿਲਾਂ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ।


Tanu

Content Editor

Related News