‘ਰੇਵੜੀ ਕਲਚਰ’ ’ਤੇ ਸਿਆਸੀ ਘਮਾਸਾਨ, ਕੇਜਰੀਵਾਲ ਨੇ PM ਮੋਦੀ ਨੂੰ ਦਿੱਤਾ ਠੋਕਵਾਂ ਜਵਾਬ
Saturday, Jul 16, 2022 - 06:16 PM (IST)
ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ‘ਰੇਵੜੀ ਕਲਚਰ’ ਤੋਂ ਦੇਸ਼ ਦੇ ਲੋਕਾਂ ਨੂੰ ਸਾਵਧਾਨ ਰਹਿਣਾ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਲਟਵਾਰ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਪਣੇ ਦੇਸ਼ ਦੇ ਬੱਚਿਆਂ ਨੂੰ ਮੁਫ਼ਤ ਅਤੇ ਚੰਗੀ ਸਿੱਖਿਆ ਦੇਣਾ ਅਤੇ ਲੋਕਾਂ ਦਾ ਚੰਗਾ ਅਤੇ ਮੁਫ਼ਤ ਇਲਾਜ ਕਰਾਉਣਾ ਇਸ ਨੂੰ ਮੁਫ਼ਤ ਦੀ ਰੇਵੜੀ ਵੰਡਣਾ ਨਹੀਂ ਕਹਿੰਦੇ। ਅਸੀਂ ਇਕ ਵਿਕਸਿਤ ਅਤੇ ਗੌਰਵਸ਼ਾਲੀ ਭਾਰਤ ਦੀ ਨੀਂਹ ਰੱਖ ਰਹੇ ਹਾਂ। ਇਹ ਕੰਮ 75 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ।
ਇਹ ਵੀ ਪੜ੍ਹੋ- ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ ‘ਆਪ’: ਸੰਜੇ ਸਿੰਘ
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬੁੰਦੇਲਖੰਡ ਐਕਸਪ੍ਰੈੱਸ ਵੇਅ ਦਾ ਉਦਘਾਟਨ ਕਰਨ ਮਗਰੋਂ ਕਿਸੇ ਪਾਰਟੀ ਜਾਂ ਨੇਤਾ ਦਾ ਨਾਂ ਲਏ ਬਿਨਾਂ ‘ਰੇਵੜੀ ਕਲਚਰ’ (ਮੁਫ਼ਤ ’ਚ ਸਹੂਲਤਾਂ ਉਪਲੱਬਧ ਕਰਾਉਣ ਵਾਲੀ ਰਾਜਨੀਤੀ) ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਰੇਵੜੀ ਕਲਚਰ ਦੇਸ਼ ਦੇ ਵਿਕਾਸ ਲਈ ਬਹੁਤ ਖ਼ਤਰਨਾਕ ਹੈ। ਕੇਜਰੀਵਾਲ ਨੇ ਇਸ ’ਤੇ ਪਲਟਵਾਰ ਕਰ ਕੇ ਕਿਹਾ ਅਸੀਂ ਦਿੱਲੀ ਦੀਆਂ ਔਰਤਾਂ ਨੂੰ ਬੱਸ ’ਚ ਮੁਫ਼ਤ ਯਾਤਰਾ ਦੀ ਸਹੂਲਤ ਦੇ ਰਹੇ ਹਾਂ। ਇਸ ’ਤੇ ਜੋ ਲੋਕ ਮੈਨੂੰ ਗਾਲ੍ਹਾਂ ਕੱਢ ਰਹੇ ਹਨ, ਉਨ੍ਹਾਂ ਨੇ ਜਨਤਾ ਦੇ ਪੈਸੇ ਤੋਂ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਕੇ ਆਪਣੇ ਲਈ ਪ੍ਰਾਈਵੇਟ ਜਹਾਜ਼ ਖਰੀਦੇ ਹਨ।
ਇਹ ਵੀ ਪੜ੍ਹੋ- ‘ਗੈਰ-ਸੰਸਦੀ’ ਸ਼ਬਦਾਂ ’ਤੇ ਰੋਕ ਮਗਰੋਂ ਹੁਣ ਸੰਸਦ ਕੰਪਲੈਕਸ ’ਚ ਧਰਨੇ ਅਤੇ ਭੁੱਖ ਹੜਤਾਲ ’ਤੇ ਪਾਬੰਦੀ
ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ’ਚ 18 ਲੱਖ ਬੱਚੇ ਪੜ੍ਹਦੇ ਹਨ। ਦੇਸ਼ ਭਰ ’ਚ ਸਰਕਾਰੀ ਸਕੂਲਾਂ ਦਾ ਬੇੜਾ ਗਰਕ ਸੀ। ਉਸ ਤਰ੍ਹਾਂ ਦੀ ਹਾਲਤ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਸੀ। 18 ਲੱਖ ਬੱਚਿਆਂ ਦਾ ਭਵਿੱਖ ਬਰਬਾਦ ਸੀ। ਅੱਜ ਅਸੀਂ ਜੇਕਰ ਇਨ੍ਹਾਂ ਬੱਚਿਆਂ ਦਾ ਭਵਿੱਖ ਠੀਕ ਕੀਤਾ ਤਾਂ ਮੈਂ ਕੀ ਗੁਨਾਹ ਕਰ ਰਿਹਾ ਹਾਂ? ਅੱਜ ਮੇਰਾ ਮਜ਼ਾਕ ਉਡਾਇਆ ਜਾ ਰਿਹਾ ਹੈ। ਇਹ ਰੇਵੜੀ ਨਹੀਂ ਹੈ, ਦੇਸ਼ ਦੀ ਨੀਂਹ ਹੈ। ਅੱਜ ਦਿੱਲੀ ਦੇ ਸਰਕਾਰੀ ਹਸਪਤਾਲ ਸ਼ਾਨਦਾਰ ਕਰ ਦਿੱਤੇ ਹਨ। ਮੁਹੱਲਾ ਕਲੀਨਿਕ ਸ਼ਾਨਦਾਰ ਕਰ ਦਿੱਤੇ ਹਨ, ਜਿਨ੍ਹਾਂ ਦੀ ਚਰਚਾ ਪੂਰੀ ਦੁਨੀਆ ’ਚ ਹੋ ਰਹੀ ਹੈ।
ਇਹ ਵੀ ਪੜ੍ਹੋ- ਛੋਟੀ ਬੱਚੀ ਨੇ ਫ਼ੌਜੀ ਦੇ ਲਾਏ ਪੈਰੀਂ ਹੱਥ, ਸਮਰਿਤੀ ਨੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ