ਸੁਪਰੀਮ ਕੋਰਟ ਤੋਂ ਨਾਂਹ, ਹੁਣ CM ਕੇਜਰੀਵਾਲ ਨੇ ਰਾਊਜ ਐਵੇਨਿਊ ਕੋਰਟ ''ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ

Thursday, May 30, 2024 - 07:08 PM (IST)

ਨਵੀਂ ਦਿੱਲੀ- ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਲਈ ਰਾਊਜ ਐਵੇਨਿਊ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਮੁੱਖ ਮੰਤਰੀ ਦੀ ਪਟੀਸ਼ਨ 'ਤੇ ਰਾਊਜ ਐਵੇਨਿਊ ਕੋਰਟ 'ਚ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਮੈਡੀਕਲ ਜਾਂਚ ਲਈ ਦਿੱਲੀ ਦੇ ਮੁੱਖ ਮੰਤਰੀ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦੇਈਏ ਕਿ ਕੇਜਰੀਵਾਲ ਅੰਤਰਿਮ ਜ਼ਮਾਨਤ 'ਤੇ ਬਾਹਰ ਹਨ ਅਤੇ ਉਨ੍ਹਾਂ ਨੂੰ 2 ਜੂਨ ਨੂੰ ਆਤਮਸਮਰਪਣ ਕਰਨਾ ਹੈ। 

ਇਹ ਵੀ ਪੜ੍ਹੋ-  ਕੇਜਰੀਵਾਲ ਨੂੰ ਝਟਕਾ, ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਲਈ SC ਦਾ ਇਨਕਾਰ

ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ  ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 10 ਮਈ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਇਹ ਜ਼ਮਾਨਤ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਦਿੱਤੀ ਗਈ ਸੀ। ਅਦਾਲਤ ਨੇ ਕੇਜਰੀਵਾਲ ਨੂੰ ਕੁਝ ਸ਼ਰਤਾਂ ਨਾਲ 1 ਜੂਨ ਤੱਕ ਜ਼ਮਾਨਤ ਦਿੱਤੀ ਸੀ ਅਤੇ 2 ਜੂਨ ਨੂੰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ- ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, 2 ਜੂਨ ਨੂੰ ਕਰਨਾ ਹੋਵੇਗਾ ਆਤਮਸਮਰਪਣ

ਈਡੀ ਨੇ ਦਿੱਲੀ ਦੇ ਕਥਿਤ ਸ਼ਰਾਬ ਘਪਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ 'ਚ ਪੁੱਛਗਿੱਛ ਲਈ ਉਨ੍ਹਾਂ ਨੂੰ 9 ਸੰਮਨ ਜਾਰੀ ਕੀਤੇ ਸਨ। ਹਾਲਾਂਕਿ ਕੇਜਰੀਵਾਲ ਕਿਸੇ ਵੀ ਸੰਮਨ 'ਤੇ ਪੇਸ਼ ਨਹੀਂ ਹੋਏ। ਕੇਂਦਰੀ ਜਾਂਚ ਏਜੰਸੀ ਦਾ ਦੋਸ਼ ਹੈ ਕਿ ਉਹ ਇਸ ਘਪਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ। ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰਨ ਵਾਲੀ 'ਆਪ' ਪਾਰਟੀ ਇਹ ਕਹਿ ਰਹੀ ਹੈ ਕਿ ਦਿੱਲੀ 'ਚ ਲੀਡਰਸ਼ਿਪ ਦੀ ਕੋਈ ਤਬਦੀਲੀ ਨਹੀਂ ਹੋਵੇਗੀ ਅਤੇ ਮੁੱਖ ਮੰਤਰੀ ਕੇਜਰੀਵਾਲ ਜੇਲ੍ਹ 'ਚੋਂ ਹੀ ਸਰਕਾਰ ਚਲਾਉਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News