ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ, ਪੰਜਾਬ ਦੇ ਕਿਸਾਨਾਂ ਲਈ CM ਚੰਨੀ ਅੱਗੇ ਰੱਖ ਦਿੱਤੀ ਵੱਡੀ ਮੰਗ

Tuesday, Oct 26, 2021 - 12:52 PM (IST)

ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ, ਪੰਜਾਬ ਦੇ ਕਿਸਾਨਾਂ ਲਈ  CM ਚੰਨੀ ਅੱਗੇ ਰੱਖ ਦਿੱਤੀ ਵੱਡੀ ਮੰਗ

ਨਵੀਂ ਦਿੱਲੀ- ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਰ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,‘‘ਪੰਜਾਬ ਦੇ ਕਈ ਇਲਾਕਿਆਂ ’ਚ ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਪੱਕੀ ਤਿਆਰ ਫ਼ਸਲ ਖ਼ਰਾਬ ਹੋ ਗਈ ਹੈ। ਦਿੱਲੀ ਦੇ ਕਿਸਾਨਾਂ ਨੂੰ ਅਸੀਂ 50 ਹਜ਼ਾਰ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਉੱਚਿਤ ਮੁਆਵਜ਼ਾ ਜਲਦ ਤੋਂ ਜਲਦ ਦੇਣ।

ਇਹ ਵੀ ਪੜ੍ਹੋ : ਫ਼ਸਲ ਬਰਬਾਦ ਹੋਣ ’ਤੇ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ: ਕੇਜਰੀਵਾਲ

PunjabKesari

ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਬੇਮੌਸਮੀ ਮੀਂਹ ਦੀ ਵਜ੍ਹਾ ਤੋਂ ਫ਼ਸਲਾਂ ਨੂੰ ਪਹੁੰਚੇ ਨੁਕਸਾਨ ਲਈ ਦਿੱਲੀ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਮਾਲੀਆ ਅਧਿਕਾਰੀ ਬੇਮੌਸਮ ਮੀਂਹ ਤੋਂ ਬਰਬਾਦ ਹੋਈਆਂ ਫ਼ਸਲਾਂ ਦਾ ਸਰਵੇਖਣ ਕਰ ਰਹੇ ਹਨ ਅਤੇ ਇਹ ਕੰਮ ਦੋ ਹਫ਼ਤਿਆਂ ਅੰਦਰ ਪੂਰਾ ਹੋ ਜਾਵੇਗਾ। ਦੋ ਮਹੀਨਿਆਂ ਦੇ ਅੰਦਰ ਹੀ ਪ੍ਰਭਾਵਿਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿਰਫ਼ ਐਲਾਨ ਹੀ ਨਹੀਂ ਕੀਤਾ, ਸਗੋਂ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਇਕ-ਦੋ ਮਹੀਨੇ ਦੇ ਅੰਦਰ ਕਿਸਾਨਾਂ ਦੇ ਖਾਤੇ ਵਿਚ ਪੈਸਾ ਚਲਾ ਜਾਵੇ। 

ਇਹ ਵੀ ਪੜ੍ਹੋ : ਕਿਸਾਨ ਮੋਰਚੇ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਲਖੀਮਪੁਰ ਖੀਰੀ ਮਾਮਲੇ 'ਚ ਕੀਤੀ ਇਹ ਮੰਗ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News