CBSE ਪ੍ਰੀਖਿਆਵਾਂ ਨਾਲ ਜੁੜੇ ਫ਼ੈਸਲੇ ''ਤੇ ਬੋਲੇ ਕੇਜਰੀਵਾਲ, ਵਿਦਿਆਰਥੀਆਂ ਲਈ ਵੱਡੀ ਰਾਹਤ

Wednesday, Apr 14, 2021 - 03:18 PM (IST)

CBSE ਪ੍ਰੀਖਿਆਵਾਂ ਨਾਲ ਜੁੜੇ ਫ਼ੈਸਲੇ ''ਤੇ ਬੋਲੇ ਕੇਜਰੀਵਾਲ, ਵਿਦਿਆਰਥੀਆਂ ਲਈ ਵੱਡੀ ਰਾਹਤ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਮਾਮਲੇ ਵੱਧਣ ਦੇ ਮੱਦੇਨਜ਼ਰ ਸੀ.ਬੀ.ਐੱਸ.ਈ. ਦੀ 10ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਟਾਲਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੱਡੀ ਰਾਹਤ ਮਿਲੇਗੀ। ਕੇਜਰੀਵਾਲ ਨੇ ਟਵੀਟ ਕੀਤਾ,''ਮੈਨੂੰ ਖੁਸ਼ੀ ਹੈ ਕਿ ਪ੍ਰੀਖਿਆ ਰੱਦ/ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਲਈ ਵੱਡੀ ਰਾਹਤ ਹੈ।''

PunjabKesariਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆ ਨਿਸ਼ੰਕ, ਕੇਂਦਰੀ ਸਿੱਖਿਆ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ 'ਚ ਬੁੱਧਵਾਰ ਨੂੰ ਹੋਈ ਇਕ ਬੈਠਕ 'ਚ ਇਸ ਬਾਰੇ ਫ਼ੈਸਲਾ ਲਿਆ ਗਿਆ। ਬੈਠਕ ਤੋਂ ਬਾਅਦ ਇਕ ਬਿਆਨ ਜਾਰੀ ਕਰ ਕੇ ਪ੍ਰੀਖਿਆਵਾਂ ਦੇ ਸੰਬੰਧ 'ਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੀਆਂ ਪ੍ਰੀਖਿਆਵਾਂ 4 ਮਈ ਨੂੰ ਹੋਣੀਆਂ ਸਨ। ਕੇਜਰੀਵਾਲ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਕੇਂਦਰ ਤੋਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਪ੍ਰੀਖਿਆਵਾਂ ਨੂੰ ਆਯੋਜਿਤ ਕਰਵਾਉਣ ਨਾਲ ਵਿਆਪਕ ਪੱਧਰ 'ਤੇ ਕੋਰੋਨਾ ਦਾ ਇਨਫੈਕਸ਼ਨ ਫੈਲੇਗਾ।

ਇਹ ਵੀ ਪੜ੍ਹੋ : ਦਿੱਲੀ ’ਚ ਕੋਰੋਨਾ ਦਾ ਕਹਿਰ: ਕੇਜਰੀਵਾਲ ਦੀ ਕੇਂਦਰ ਨੂੰ ਅਪੀਲ- ਰੱਦ ਹੋਣ CBSE ਇਮਤਿਹਾਨ


author

DIsha

Content Editor

Related News