ਕੇਜਰੀਵਾਲ ਦੀ ਕੇਂਦਰ ਸਰਕਾਰ ਤੋਂ ਮੰਗ, ''ਸਾਰੇ ਲੋਕਾਂ ਨੂੰ ਮੁਫ਼ਤ ਲਾਈ ਜਾਵੇ ਕੋਰੋਨਾ ਵੈਕਸੀਨ''
Saturday, Jan 09, 2021 - 02:55 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 'ਕੋਰੋਨਾ ਵੈਕਸੀਨ' ਸਾਰੇ ਦੇਸ਼ਵਾਸੀਆਂ ਨੂੰ ਮੁਫ਼ਤ ਲਗਾਈ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਸੂਬੇ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਡਾ. ਹਰਸ਼ਵਰਧਨ ਤੋਂ ਮੰਗ ਕੀਤੀ ਸੀ ਕਿ ਦਿੱਲੀ ਅਤੇ ਦੇਸ਼ ਦੇ ਸਾਰੇ ਸੂਬਿਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪਹਿਲੇ ਪੜਾਅ 'ਚ ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਲਗਾਈ ਜਾਵੇਗੀ।
ਕੇਜਰੀਵਾਲ ਨੇ ਵੀਰਵਾਰ ਨੂੰ ਹੀ ਬ੍ਰਿਟੇਨ ਤੋਂ ਆ ਰਹੀਆਂ ਫਲਾਈਟਾਂ 'ਤੇ ਪਾਬੰਦੀ 31 ਜਨਵਰੀ ਤੱਕ ਵਧਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਬ੍ਰਿਟੇਨ 'ਚ ਨਵੇਂ ਕੋਰੋਨਾ ਵਾਇਰਸ ਸਟਰੇਨ ਦਰਮਿਆਨ ਉੱਥੋਂ ਭਾਰਤ ਆਉਣ ਵਾਲੀ ਫਲਾਈਟ ਫਿਰ ਸ਼ੁਰੂ ਹੋਣ 'ਤੇ ਅਹਿਮ ਆਦੇਸ਼ ਜਾਰੀ ਕੀਤਾ। ਦਿੱਲੀ ਸਰਕਾਰ ਅਨੁਸਾਰ ਬ੍ਰਿਟੇਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦਾ ਦਿੱਲੀ ਏਅਰਪੋਰਟ 'ਤੇ ਆਰ.ਟੀ.-ਪੀ.ਸੀ.ਆਰ. ਟੈਸਟ ਜ਼ਰੂਰੀ ਰੂਪ ਨਾਲ ਕੀਤਾ ਜਾਵੇਗਾ ਅਤੇ ਇਸ ਦਾ ਖ਼ਰਚ ਵੀ ਉਹੀ ਯਾਤਰੀ ਦੇਣਗੇ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ