ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਮਿਲ ਕੇ ਕਰਨਗੀਆਂ ਕੋਰੋਨਾ ਵਾਇਰਸ ਦਾ ਮੁਕਾਬਲਾ : ਕੇਜਰੀਵਾਲ
Sunday, Jun 14, 2020 - 02:33 PM (IST)
ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਵਾਇਰਸ ਦਾ ਮਿਲ ਕੇ ਮੁਕਾਬਲਾ ਕਰੇਗੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਕੋਰੋਨਾ ਵਾਇਰਸ ਦੀ ਸਥਿਤੀ 'ਤੇ ਚਰਚਾ ਲਈ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਕ ਉੱਚ ਪੱਧਰੀ ਬੈਠਕ ਬੁਲਾਈ ਸੀ, ਜੋ 'ਬਹੁਤ ਲਾਭਦਾਇਕ' ਰਹੀ।
ਕੇਜਰੀਵਾਲ ਨੇ ਬੈਠਕ ਤੋਂ ਬਾਅਦ ਟਵੀਟ ਕੀਤਾ,''ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਦੀ ਬੈਠਕ ਬਹੁਤ ਲਾਭਦਾਇਕ ਰਹੀ। ਕਈ ਅਹਿਮ ਫੈਸਲੇ ਕੀਤੇ ਗਏ। ਅਸੀਂ ਕੋਰੋਨਾ ਵਾਇਰਸ ਨਾਲ ਮਿਲ ਕੇ ਲੜਾਂਗੇ।'' ਇਸ ਬੈਠਕ 'ਚ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਅਤੇ ਉੱਪ ਰਾਜਪਾਲ ਅਨਿਲ ਬੈਜਲ ਵੀ ਸ਼ਾਮਲ ਹੋਏ। ਦਿੱਲੀ 'ਚ ਇਨਫੈਕਸ਼ਨ ਦੇ ਮਾਮਲੇ ਵਧ ਕੇ ਕਰੀਬ 39,000 ਹੋਏ ਗਏ ਹਨ, ਜਿਨ੍ਹਾਂ 'ਚੋਂ 1200 ਤੋਂ ਵਧ ਲੋਕਾਂ ਦੀ ਮੌਤ ਹੋ ਚੁਕੀ ਹੈ।