ਕੇਜਰੀਵਾਲ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਵੀਰ ਸਿੰਘ ਧੀਂਗਾਨ ਦਾ ''ਆਪ'' ''ਚ ਕੀਤਾ ਸਵਾਗਤ
Friday, Nov 15, 2024 - 03:49 PM (IST)
ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਨੇਤਾ ਵੀਰ ਸਿੰਘ ਧੀਂਗਾਨ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਸੀਮਾਪੁਰੀ ਵਿਧਾਨ ਸਭਾ ਹਲਕੇ ਤੋਂ ਭਵਿੱਖ ਦਾ ਵਿਧਾਇਕ ਕਰਾਰ ਦਿੱਤਾ। ਧੀਂਗਾਨ ਦਲਿਤ ਨੇਤਾ ਹਨ ਅਤੇ ਕਾਂਗਰਸ ਦੀ ਟਿਕਟ 'ਤੇ ਸੀਮਾਪੁਰੀ (ਰਿਜ਼ਰਵ) ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਟਿਕਟ 'ਤੇ ਆਪਣੀ ਕਿਸਮਤ ਅਜ਼ਮਾ ਸਕਦੇ ਹਨ। ਧੀਂਗਾਨ ਦਾ ਪਾਰਟੀ ਦਫ਼ਤਰ 'ਚ ਸਵਾਗਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਇਕ ਅਨੁਭਵੀ ਆਗੂ ਹਨ ਅਤੇ ਉਨ੍ਹਾਂ ਨੂੰ ਸੀਮਾਪੁਰੀ ਹਲਕੇ ਤੋਂ ਭਵਿੱਖ 'ਚ ਵਿਧਾਇਕ ਵਜੋਂ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਰੱਦ ਹੋ ਜਾਣਗੇ ਪੈਨ ਕਾਰਡ ਤੇ ਆਧਾਰ ਕਾਰਡ!
ਇਸ ਚੋਣ ਖੇਤਰ ਦਾ ਪ੍ਰਤੀਨਿਧੀਤੱਵ ਪਹਿਲਾਂ 'ਆਪ' ਦੇ ਸਾਬਕਾ ਮੰਤਰੀ ਰਾਜਿੰਦਰ ਪਾਲ ਗੌਤਮ ਕਰਦੇ ਸਨ। ਗੌਤਮ ਨੇ ਆਮ ਆਦਮੀ ਪਾਰਟੀ 'ਤੇ ਦਲਿਤ ਅਤੇ ਘੱਟ ਗਿਣਤੀ ਨੇਤਾਵਾਂ ਖ਼ਿਲਾਫ਼ ਭੇਦਭਾਵ ਦਾ ਦੋਸ਼ ਲਗਾਇਆ ਸੀ ਅਤੇ ਉਹ ਸਤੰਬਰ 'ਚ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ ਸਨ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਫਰਵਰੀ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਦਿੱਲੀ 'ਚ ਮੁੜ ਸਰਕਾਰ ਬਣਾਏਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8