ਉਪਭੋਗਤਾ ਅਦਾਲਤ ''ਚ ਸ਼ਿਕਾਇਤ ਦਰਜ ਕਰਨ ਲਈ ਕੇਜਰੀਵਾਲ ਨੇ ਆਨਲਾਈਨ ਪ੍ਰਣਾਲੀ ਦੀ ਕੀਤੀ ਸ਼ੁਰੂਆਤ

Tuesday, Sep 08, 2020 - 06:02 PM (IST)

ਉਪਭੋਗਤਾ ਅਦਾਲਤ ''ਚ ਸ਼ਿਕਾਇਤ ਦਰਜ ਕਰਨ ਲਈ ਕੇਜਰੀਵਾਲ ਨੇ ਆਨਲਾਈਨ ਪ੍ਰਣਾਲੀ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਉਪਭੋਗਤਾ ਅਦਾਲਤਾਂ 'ਚ ਸ਼ਿਕਾਇਤ ਦਰਜ ਕਰਵਾਉਣ ਲਈ ਇਕ ਆਨਲਾਈਨ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਇਹ ਵਿਸ਼ੇਸ਼ ਰੂਪ ਨਾਲ ਕੋਵਿਡ-19 ਮਹਾਮਾਰੀ ਦੌਰਾਨ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਉਪਭੋਗਤਾ ਹੁਣ ਕਿਸੇ ਵੀ ਸਮੇਂ ਆਪਣੇ ਘਰਾਂ ਤੋਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਅਤੇ ਆਨਲਾਈਨ ਭੁਗਤਾਨ ਕਰਨ ਦੀ ਸਹੂਲਤ ਵੀ ਰਹੇਗੀ।

ਕੇਜਰੀਵਾਲ ਨੇ ਕਿਹਾ,''ਕੋਵਿਡ-19 ਕਾਲ 'ਚ ਇਹ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਅਸੀਂ ਪਹਿਲਾਂ ਹੀ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਕਹਿ ਰਹੇ ਹਾਂ।'' ਉਨ੍ਹਾਂ ਨੇ ਕਿਹਾ,''ਮੈਨੂੰ ਦੱਸਿਆ ਗਿਆ ਕਿ ਇਸ ਤਰ੍ਹਾਂ ਦੀ ਸਹੂਲਤ ਦੇਣ ਵਾਲਾ ਦਿੱਲੀ ਪਹਿਲਾ ਸੂਬਾ ਹੈ। ਇਹ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਹੋਰ ਸੂਬਾ ਵੀ ਇਸ ਦਾ ਅਨੁਸਰਨ ਕਰਨਗੇ।'' ਕੇਜਰੀਵਾਲ ਨੇ ਕਿਹਾ ਕਿ ਕਰੀਬ 7 ਹਜ਼ਾਰ ਉਪਭੋਗਤਾ ਮਾਮਲੇ ਸੂਬੇ ਦੇ ਕਮਿਸ਼ਨ 'ਚ ਪੈਂਡਿੰਗ ਹਨ, ਜਦੋਂ ਕਿ 8 ਹਜ਼ਾਰ ਅਜਿਹੇ ਮਾਮਲੇ ਜ਼ਿਲ੍ਹਾ ਅਦਾਲਤਾਂ 'ਚ ਪੈਂਡਿੰਗ ਹਨ।


author

DIsha

Content Editor

Related News