''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹੋਇਆ ''ਕੋਰੋਨਾ'', ਖ਼ੁਦ ਨੂੰ ਕੀਤਾ ਆਈਸੋਲੇਟ

Tuesday, Jan 04, 2022 - 08:43 AM (IST)

''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹੋਇਆ ''ਕੋਰੋਨਾ'', ਖ਼ੁਦ ਨੂੰ ਕੀਤਾ ਆਈਸੋਲੇਟ

ਨਵੀਂ ਦਿੱਲੀ : ਆਮ ਆਦਮ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਰੋਨਾ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ ਅਤੇ ਹਲਕੇ ਲੱਛਣ ਹਨ। ਇਸ ਕਰਕੇ ਉਨ੍ਹਾਂ ਨੇ ਖ਼ੁਦ ਨੂੰ ਘਰ 'ਚ ਆਈਸੋਲੇਟ ਕਰ ਲਿਆ ਹੈ।

ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)

ਕੇਜਰੀਵਾਲ ਨੇ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਪਿਛਲੇ ਕੁੱਝ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਖ਼ੁਦ ਨੂੰ ਆਈਸੋਲੇਟ ਕਰਕੇ ਆਪਣਾ ਟੈਸਟ ਕਰਵਾ ਲੈਣ। ਦੱਸਣਯੋਗ ਹੈ ਕਿ ਰਾਜਧਾਨੀ ਦਿੱਲੀ 'ਚ ਕੋਰੋਨਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਦਿੱਲੀ 'ਚ 29 ਦਸੰਬਰ ਨੂੰ ਕੋਰੋਨਾ ਦੇ 923 ਕੇਸ ਦਰਜ ਹੋਏ ਸਨ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ 'ਸੁਖਨਾ ਝੀਲ' 'ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ

ਇਸ ਤੋਂ ਬਾਅਦ 3 ਜਨਵਰੀ ਤੱਕ ਇਸ ਦੀ ਗਿਣਤੀ ਵੱਧ ਕੇ 4 ਹਜ਼ਾਰ ਦੇ ਕਰੀਬ ਹੋ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਕੁੱਝ ਦਿਨ ਪਹਿਲਾਂ ਪਟਿਆਲਾ ਦੌਰੇ 'ਤੇ ਵੀ ਸਨ ਅਤੇ ਚੰਡੀਗੜ੍ਹ 'ਚ ਵੀ ਉਨ੍ਹਾਂ ਵੱਲੋਂ ਵਿਜੈ ਮਾਰਚ ਕੱਢਿਆ ਗਿਆ ਸੀ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News